ਹਾਈ ਕੋਰਟ ਵੱਲੋਂ ਰਾਮ ਰਹੀਮ ਨੂੰ ਰਾਹਤ,ਪ੍ਰੋਡਕਸ਼ਨ ਵਾਰੰਟ ‘ਤੇ ਲਾਈ ਰੋਕ
ਚੰਡੀਗੜ੍ਹ,6 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਅੱਜ ਡੇਰਾ ਸੱਚਾ ਸੌਦਾ ਮੁਖੀ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਮੁਖੀ ਨੇ ਬੇਅਦਬੀ ਦੇ ਮਾਮਲੇ ਵਿੱਚ ਫਰੀਦਕੋਟ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਖਿਲਾਫ ਹਾਈ ਕੋਰਟ ਦਾ ਰੁਖ ਕੀਤਾ ਸੀ। ਜਿਸ ‘ਤੇ ਕੋਰਟ ਨੇ 21 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ,ਅਤੇ ਹੁਕਮ ਦਿੱਤਾ ਹੈ ਕਿ ਇਸ ਮਾਮਲੇ ‘ਚ ਸਰਕਾਰ ਨੇ ਜੋ ਵੀ ਜਾਂਚ ਕਰਨੀ ਹੈ, ਉਹ ਸੋਨਾਰੀਆ ਜੇਲ ‘ਚ ਜਾ ਕੇ ਹੀ ਕਰਨੀ ਹੋਵੇਗੀ, ਜਿੱਥੇ ਡੇਰਾ ਮੁਖੀ ਕੈਦ ਹੈ।