ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਮਿਲੀ ਖੇਡ ਵਿਭਾਗ ਵਿੱਚ ਨੌਕਰੀ
ਮੁੱਖ ਮੰਤਰੀ ਮਾਨ ਨੇ ਸੌਂਪਿਆ ਨਿਯੁਕਤੀ ਪੱਤਰ
ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) ਪੰਜਾਬ ਦੀ ‘ਆਪ’ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਉਪਰਾਲੇ ਕਰ ਰਹੀ ਹੈ। ਹਾਲ ਹੀ ‘ਚ ਰਾਸ਼ਟਰੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ‘ਚ ਉਹ ਪੱਲੇਦਾਰੀ ਕਰਕੇ ਆਪਣੀ ਰੋਜ਼ੀ-ਰੋਟੀ ਕਮਾ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੇ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਰਮਜੀਤ ਨੂੰ ਸਰਕਾਰੀ ਨੌਕਰੀ ਦੇ ਦਿੱਤੀ ਹੈ, ਪਰਮਜੀਤ ਦੀ ਜ਼ਿੰਦਗੀ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪਰਮਜੀਤ ਕੁਮਾਰ ਨੇ ਸੀਐਮ ਮਾਨ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਸੀਐਮ ਮਾਨ ਨੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਨੂੰ ਖੇਡ ਵਿਭਾਗ ਵਿੱਚ ਕੋਚ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ। ਸਾਬਕਾ ਹਾਕੀ ਖਿਡਾਰੀ ਪਰਮਜੀਤ ਮਾਲ ਦੀ ਲੋਡਿੰਗ ਅਤੇ ਅਨਲੋਡਿੰਗ ਲਈ ਮਜ਼ਦੂਰ ਵਜੋਂ ਕੰਮ ਕਰਦਾ ਸੀ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਜੀਤ ਨਾਲ ਮੁਲਾਕਾਤ ਤੋਂ ਬਾਅਦ ਟਵੀਟ ਕੀਤਾ ਕਿ ਪਰਮਜੀਤ ਨੂੰ ਖੇਡ ਵਿਭਾਗ ਵਿੱਚ ਹਾਕੀ ਕੋਚ ਵਜੋਂ ਨੌਕਰੀ ਦਿੱਤੀ ਜਾਵੇਗੀ ਅਤੇ ਇਸ ਦੀ ਸਾਰੀ ਕਾਰਵਾਈ ਜਲਦੀ ਹੀ ਪੂਰੀ ਕਰ ਲਈ ਜਾਵੇਗੀ ਇਸ ਤੋਂ ਬਾਅਦ ਅੱਜ ਸੀਐਮ ਮਾਨ ਨੇ ਪਰਮਜੀਤ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।























