ਹਾਕੀ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਅੱਜ
ਬੈਲਜੀਅਮ ਤੇ ਜਰਮਨੀ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 29 ਜਨਵਰੀ (ਵਿਸ਼ਵ ਵਾਰਤਾ) ਹਾਕੀ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅੱਜ ਬੈਲਜੀਅਮ ਅਤੇ ਜਰਮਨੀ ਵਿਚਾਲੇ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਜਰਮਨੀ ਨੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 4-3 ਨਾਲ ਹਰਾਇਆ ਅਤੇ ਉਸੇ ਦਿਨ ਖੇਡੇ ਗਏ ਦੂਜੇ ਸੈਮੀਫਾਈਨਲ ਵਿੱਚ, ਬੈਲਜੀਅਮ ਨੇ ਨੀਦਰਲੈਂਡ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਹੈ।
ਹੁਣ ਬੈਲਜੀਅਮ ਬਨਾਮ ਜਰਮਨੀ ਦਾ ਫਾਈਨਲ ਮੈਚ ਅੱਜ 29 ਜਨਵਰੀ ਨੂੰ ਭੁਵਨੇਸ਼ਵਰ ਦੇ ਕਲਿੰਗਾ ਇੰਟਰਨੈਸ਼ਨਲ ਹਾਕੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਸੈਮੀਫਾਈਨਲ ਵਿੱਚ ਹਾਰਨ ਵਾਲੇ, ਆਸਟਰੇਲੀਆ ਅਤੇ ਨੀਦਰਲੈਂਡ, ਦਾ ਕਾਂਸੀ ਦੇ ਤਗਮੇ ਲਈ ਇੱਕ ਹੋਰ ਮੁਕਾਬਲਾ ਹੋਵੇਗਾ।
ਜਾਣਕਾਰੀ ਲਈ ਦੱਸ ਦੇਈਏ ਕਿ ਪਹਿਲੇ ਸੈਮੀਫਾਈਨਲ ਮੈਚ ‘ਚ ਜਰਮਨੀ ਨੇ ਆਸਟ੍ਰੇਲੀਆ ਨੂੰ 4-3 ਨਾਲ ਹਰਾ ਕੇ ਖਿਤਾਬੀ ਮੁਕਾਬਲੇ ਲਈ ਕੁਆਲੀਫਾਈ ਕੀਤਾ ਸੀ। ਜਦੋਂ ਕਿ ਇਸੇ ਦਿਨ ਸ਼ਾਮ 7 ਵਜੇ ਖੇਡੇ ਗਏ ਦੂਜੇ ਸੈਮੀਫਾਈਨਲ ਮੈਚ ਵਿੱਚ ਬੈਲਜੀਅਮ ਅਤੇ ਨੀਦਰਲੈਂਡ ਵਿਚਾਲੇ ਕਰੀਬੀ ਟੱਕਰ ਹੋਈ। ਮੈਚ 2-2 ਦੀ ਬਰਾਬਰੀ ‘ਤੇ ਖਤਮ ਹੋਇਆ। ਜਿਸ ਤੋਂ ਬਾਅਦ ਬੈਲਜੀਅਮ ਨੇ ਪੈਨਲਟੀ ਸ਼ੂਟਆਊਟ ਵਿੱਚ 3-2 ਨਾਲ ਜਿੱਤ ਦਰਜ ਕਰਕੇ ਫਾਈਨਲ ਵਿੱਚ ਥਾਂ ਬਣਾਈ। ਫਾਈਨਲ ਮੈਚ ਅੱਜ ਸ਼ਾਮ 7 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 4.30 ਵਜੇ ਆਸਟਰੇਲੀਆ ਅਤੇ ਨੀਦਰਲੈਂਡ ਵਿਚਾਲੇ ਕਾਂਸੀ ਦੇ ਤਗਮੇ ਲਈ ਮੈਚ ਖੇਡਿਆ ਜਾਵੇਗਾ।























