
– ਸ਼ਹਿਰ ਵਿੱਚ ਬਣਾਏ ਜਾਣਗੇ ਚਾਰ ਅੰਡਰ ਬ੍ਰਿਜ
– ਹੈਰੀਟੇਜ ਵਾਕ ਸਟਰੀਟ ਲਈ 5 ਕਰੋੜ ਰੁਪਏ ਕੀਤੇ ਜਾਰੀ
ਅੰਮ੍ਰਿਤਸਰ, 9 ਮਈ (ਵਿਸ਼ਵ ਵਾਰਤਾ) : ਅੱਜ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜਾ ਲਿਆ। ਇਸ ਮੌਕੇ ਉਨਾਂ ਦੇ ਨਾਲ ਸ੍ਰ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਅੰਮ੍ਰਿਤਸਰ, ਸ੍ਰੀ ਵੇਨੂੰ ਪ੍ਰਸ਼ਾਦ ਸਕੱਤਰ ਸਥਾਨਕ ਸਰਕਾਰਾਂ, ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਸਤਰ, ਸ੍ਰੀਮਤੀ ਸੋਨਾਲੀ ਗਿਰੀ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਅਤੇ ਸ੍ਰੀ ਅਸ਼ਵਨੀ ਸ਼ੇਖੜੀ ਵੀ ਨਾਲ ਸਨ।
ਇਸ ਮੌਕੇ ਸ੍ਰ ਸਿੱਧੂ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਾਥੀ ਗੇਟ ਤੋਂ ਲੈ ਕੇ ਸ੍ਰੀ ਦੁਰਗਿਆਨਾ ਮੰਦਿਰ ਤੱਕ ਹੈਰੀਟੇਜ ਵਾਕ ਸਟਰੀਟ ਬਣਾਈ ਜਾਵੇਗੀ ਜਿਸ ਦੇ ਪਹਿਲੇ ਫੇਜ ਲਈ 5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨਾਂ ਕਿਹਾ ਕਿ ਇਥੇ ਹੈਰੀਟੇਜ ਵਾਕ ਸਟਰੀਟ ਬਣਨ ਨਾਲ ਸ਼ਰਧਾਲੂਆਂ ਨੂੰ ਕਾਫੀ ਸਹੂਲਤ ਮਿਲੇਗੀ। ਉਨਾਂ ਦੱਸਿਆ ਕਿ ਸਾਰੇ ਰਸਤੇ ਨੂੰ ਇੰਟਰਲਾਕਿੰਗ ਟਾਇਲਾਂ ਨਾਲ ਸਜਾਇਆ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਗੁਰਦਵਾਰਾ ਸ਼ਹੀਦਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਜੌੜਾ ਫਾਟਕ ਵਿਖੇ ਚਾਰ ਅੰਡਰ ਬ੍ਰਿਜ ਬਣਾਏ ਜਾਣਗੇ ਜਿਸ ਲਈ 18.5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਨ•ਾਂ ਅੰਡਰ ਬ੍ਰਿਜ ਬਣਨ ਨਾਲ ਟ੍ਰੈਫਿਕ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਸ੍ਰ ਸਿੱਧੂ ਨੇ ਦੱਸਿਆ ਕਿ ਅਗਲੇ ਮਹੀਨੇ ਤੱਕ ਇਨਾਂ ਅੰਡਰ ਬ੍ਰਿਜਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸ੍ਰ ਸਿੱਧੂ ਨੇ ਅਗੇ ਦੱਸਿਆ ਕਿ ਫੋਰ ਐਸ ਚੌਂਕ, ਵੱਲਾ ਫਾਟਕ, 23 ਨੰਬਰ ਫਾਟਕ, ਜੌੜਾ ਫਾਟਕ ਅਤੇ ਭੰਡਾਰੀ ਪੁਲ ਫਲਾਈ ਓਵਰ ਬਣਾਏ ਜਾਣਗੇ ਜਿੰਨਾਂ ਵਿੱਚੋਂ 3 ਫਲਾਈ ਓਵਰਾਂ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।
ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਜਿਲਾ ਅੰਮ੍ਰਿਤਸਰ ਲਈ ਛੇਤੀ ਹੋਰ ਮਹੱਤਵਪੂਰਨ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਾਵੇਗਾ ਜਿਸ ਨਾਲ ਅੰਮ੍ਰਿਤਸਰ ਦੀ ਨੁਹਾਰ ਹੀ ਬਦਲ ਜਾਵੇਗੀ ਅਤੇ ਹੋਰ ਵੱਧ ਤੋਂ ਵੱਧ ਸੈਲਾਨੀਆਂ ਦਾ ਖਿੱਚ ਦਾ ਕੇਂਦਰ ਬਣੇਗਾ।
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ
ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...






















