ਕਣਕ ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਦਾ ਵੱਡਾ ਐਲਾਨ
ਹਾਲੇ ਨਹੀਂ ਕੀਤੀ ਜਾਵੇਗੀ ਕਣਕ ਦੀ ਖਰੀਦ- ਮੁਲਾਜ਼ਮਾਂ ਦੀ ਕੋਆਰਡੀਨੇਸ਼ਨ ਕਮੇਟੀ ਨੇ ਲਿਆ ਫੈਸਲਾ
ਐਫਸੀਆਈ ਦੀ ਖਰੀਦ ਪਾਲਿਸੀ ਵਿੱਚ ਸੋਧ ਕਰਵਾਉਣ ਦੀ ਮੰਗ
ਚੰਡੀਗੜ੍ਹ, 12 ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖ਼ਬਰ ਕਣਕ ਦੀ ਖਰੀਦ ਨਾਲ ਜੁੜੀ ਸਾਹਮਣੇ ਆ ਰਹੀ ਹੈ। ਮੁਲਾਜ਼ਮਾਂ ਦੀ ਕੋਆਰਡੀਨੇਸ਼ਨ ਕਮੇਟੀ ਨੇ ਇਹ ਫੈਸਲਾ ਲਿਆ ਹੈ ਕਿ ਫਿਲਹਾਲ ਕਣਕ ਦੀ ਖਰੀਦ ਨਹੀਂ ਕੀਤੀ ਜਾਵੇਗੀ, ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਫਿਲਹਾਲ ਕਣਕ ਦੀ ਖਰੀਦ ਨਹੀਂ ਕੀਤੀ ਜਾਵੇਗੀ।