ਹਿਜਾਬ ਵਿਵਾਦ ‘ਤੇ ਕਰਨਾਟਕ ਹਾਈ ਕੋਰਟ ਦਾ ਫੈਸਲਾ ਅੱਜ
ਚੰਡੀਗੜ੍ਹ, 15 ਮਾਰਚ(ਵਿਸ਼ਵ ਵਾਰਤਾ)-ਕਰਨਾਟਕ ਹਾਈ ਕੋਰਟ ਅੱਜ ਹਿਜਾਬ ਵਿਵਾਦ ‘ਤੇ ਆਪਣਾ ਫੈਸਲਾ ਸੁਣਾਏਗਾ । ਫੈਸਲੇ ਦੇ ਮੱਦੇਨਜ਼ਰ ਪੂਰੇ ਦੱਖਣੀ ਕਰਨਾਟਕ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਖਣੀ ਕਰਨਾਟਕ ਦੇ ਡਿਪਟੀ ਕਮਿਸ਼ਨਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ 15 ਮਾਰਚ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਬੈਂਗਲੁਰੂ ਦੇ ਪੁਲਿਸ ਕਮਿਸ਼ਨਰ ਕਮਲ ਪੰਤ ਨੇ ਇਹ ਵੀ ਦੱਸਿਆ ਕਿ ਬੇਂਗਲੁਰੂ ਵਿੱਚ 15 ਮਾਰਚ ਤੋਂ 21 ਮਾਰਚ ਤੱਕ ਇੱਕ ਹਫ਼ਤੇ ਲਈ ਜਨਤਕ ਥਾਵਾਂ ‘ਤੇ ਇਕੱਠੇ ਹੋਣ, ਅੰਦੋਲਨ, ਪ੍ਰਦਰਸ਼ਨ ਜਾਂ ਸਮਾਗਮ ਦੇ ਸਾਰੇ ਰੂਪਾਂ ‘ਤੇ ਪਾਬੰਦੀ ਲਗਾਈ ਗਈ ਹੈ। 25 ਫਰਵਰੀ ਨੂੰ ਅਦਾਲਤ ਨੇ 11 ਦਿਨਾਂ ਦੀ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸ ਦੱਈਏ ਕਿ ਕਰਨਾਟਕ ਹਾਈ ਕੋਰਟ ਨੇ ਇਸ ਮੁੱਦੇ ‘ਤੇ ਸੁਣਵਾਈ ਲਈ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਸੀ।






















