ਹਿਮਾਚਲ ‘ਚ ਭਾਜਪਾ ਨੂੰ ਪਛਾੜ ਕਾਂਗਰਸ ਪਾਰਟੀ ਨਿਕਲੀ ਅੱਗੇ
ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਰਿਕਾਰਡ ਜਿੱਤ
ਚੰਡੀਗੜ੍ਹ 8 ਦਸੰਬਰ(ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ।ਹੁਣ ਤੱਕ ਆਏ ਨਤੀਜਿਆਂ ਵਿੱਚ ਭਾਜਪਾ ਨੇ 5 ਸੀਟਾਂ ਜਿੱਤੀਆਂ ਹਨ। ਸੀਐਮ ਜੈਰਾਮ ਠਾਕੁਰ ਨੇ ਸਿਰਾਜ ਤੋਂ ਕਾਂਗਰਸ ਦੇ ਚੇਤਰਾਮ ਠਾਕੁਰ ਨੂੰ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਜਦੋਂਕਿ ਮੰਡੀ ਜ਼ਿਲ੍ਹੇ ਦੀ ਸੁੰਦਰਨਗਰ ਸੀਟ ਤੋਂ ਭਾਜਪਾ ਦੇ ਰਾਕੇਸ਼ ਜਾਮਵਾਲ ਨੇ ਕਾਂਗਰਸ ਦੇ ਸੋਹਨ ਲਾਲ ਠਾਕੁਰ ਨੂੰ 8,125 ਵੋਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਹੁਣ ਤੱਕ ਦੇ ਰੁਝਾਨਾਂ ਵਿੱਚ ਕਾਂਗਰਸ ਅਤੇ ਭਾਜਪਾ ਵਿਚਾਲੇ ਕਰੀਬੀ ਟੱਕਰ ਹੈ। ਭਾਜਪਾ 21 ਸੀਟਾਂ ‘ਤੇ ਅੱਗੇ ਹੈ ਜਦਕਿ ਕਾਂਗਰਸ 39 ਸੀਟਾਂ ‘ਤੇ ਅੱਗੇ ਹੈ। ਜਦਕਿ 3 ਸੀਟਾਂ ‘ਤੇ ਆਜ਼ਾਦ ਅਤੇ ਹੋਰ ਉਮੀਦਵਾਰ ਅੱਗੇ ਚੱਲ ਰਹੇ ਹਨ। ‘ਆਪ’ ਅਜੇ ਤੱਕ ਖਾਤਾ ਵੀ ਨਹੀਂ ਖੋਲ੍ਹ ਸਕੀ। ਹਿਮਾਚਲ ਵਿੱਚ 12 ਨਵੰਬਰ ਨੂੰ ਵੋਟਿੰਗ ਹੋਈ ਸੀ।