ਹਿਮਾਚਲ ਦੇ ਊਨਾ ਵਿੱਚ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ
ਕਈ ਲੋਕਾਂ ਦੀ ਮੌਤ ਦੀ ਖਬਰ
ਚੰਡੀਗੜ੍ਹ,22 ਫਰਵਰੀ(ਵਿਸ਼ਵ ਵਾਰਤਾ)-ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਇੱਕ ਫੈਕਟਰੀ ਵਿੱਚ ਧਮਾਕਾ ਹੋਣ ਨਾਲ ਕਈ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਅਨੁਸਾਰ ਇਹ ਧਮਾਕਾ ਇੱਕ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਹੋਇਆ। ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਮੌਕੇ ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਧਮਾਕੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।