ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਪਾਜ਼ੀਟਿਵ, ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਰੱਦ
ਚੰਡੀਗੜ੍ਹ 19 ਦਸੰਬਰ(ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੌਰੇ ‘ਤੇ ਹਨ। ਇਸ ਦੇ ਨਾਲੀ ਹੀ ਮੁੱਖ ਮੰਤਰੀ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਜਾਣੀ ਸੀ, ਜਿਸ ਨੂੰ ਕਿ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਵੀਂ ਦਿੱਲੀ ਵਿੱਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਸੀ, ਜੋ ਮੁਲਤਵੀ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਿਨਾਂ ਲੱਛਣਾਂ ਵਾਲੇ ਹਨ ਅਤੇ ਸਾਵਧਾਨੀ ਵਜੋਂ ਆਪਣੇ ਆਪ ਨੂੰ ਕੁਆਰੰਟੀਨ ਕੀਤਾ ਹੈ। ਨਾਲ ਹੀ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।
Our Honourable Chief Minister Shri Sukhwinder Singh Sukhu has been tested positive for Covid 19 , I pray for his speedy recovery and as we were together for few days ,So as a precautionary measure have quarantined myself and given my sample for test . @SukhuSukhvinder
— sudhir sharma (@sudhirhp) December 19, 2022























