ਹਿਮਾਚਲ ਦੇ CM ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਨੇ ਜਿੱਤ ਦਾ ਬਣਾਇਆ ਰਿਕਾਰਡ
ਸ਼ਿਮਲਾ 13ਜੁਲਾਈ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਵਿੱਚ ਡੇਹਰਾ ਵਿਧਾਨ ਸਭਾ ਹਲਕੇ ‘ਚ ਹੋਈ ਉਪ ਚੋਣ ‘ਚ ਸੀਐਮ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਨੇ ਜਿੱਤ ਦਰਜ ਕੀਤੀ ਹੈ। ਇੱਥੋਂ ਭਾਜਪਾ ਉਮੀਦਵਾਰ ਹੁਸ਼ਿਆਰ ਸਿੰਘ ਹਾਰ ਗਏ ਹਨ। ਸੀਐਮ ਸੁਖਵਿੰਦਰ ਸਿੰਘ ਦੀ ਪਤਨੀ ਕਮਲੇਸ਼ ਠਾਕੁਰ ਨੇ ਉਨ੍ਹਾਂ ਨੂੰ ਹਰਾਇਆ ਹੈ। 10 ਰਾਊਂਡਾਂ ਦੀ ਗਿਣਤੀ ਖਤਮ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਬੀਜੇਪੀ ਪਾਰਟੀ ਵਿੱਚ ਸ਼ਾਮਲ ਹੋਏ ਆਜ਼ਾਦ ਵਿਧਾਇਕ ਹੁਸ਼ਿਆਰ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਉਹ ਹਾਰ ਗਏ ਹਨ। ਉਹ ਲਗਾਤਾਰ ਦੋ ਚੋਣਾਂ ਵਿੱਚ ਇੱਥੋਂ ਜਿੱਤਦੇ ਰਹੇ ਸਨ। ਕਮਲੇਸ਼ ਠਾਕੁਰ 9399 ਵੋਟਾਂ ਨਾਲ ਜੇਤੂ ਰਹੇ। ਕਮਲੇਸ਼ ਨੂੰ ਕੁੱਲ 32737 ਵੋਟਾਂ ਪਈਆਂ ਅਤੇ ਹੁਸ਼ਿਆਰ ਸਿੰਘ ਨੂੰ 23338 ਵੋਟਾਂ ਪਈਆਂ। ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਸੀਟਾਂ ਵਿੱਚੋਂ ਡੇਹਰਾ ਸੀਟ ਦਾ ਪਹਿਲਾ ਨਤੀਜਾ ਸਾਹਮਣੇ ਆਇਆ ਹੈ। ਇੱਥੇ ਸੀਐਮ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਨੇ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਹੁਸ਼ਿਆਰ ਸਿੰਘ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਉਹ ਇੱਥੋਂ ਜਿੱਤ ਦੀ ਹੈਟ੍ਰਿਕ ਨਹੀਂ ਲਗਾ ਸਕੇਗਾ। ਦੇਹਰਾ ਸੀਟ ‘ਤੇ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਸ ਤੋਂ ਬਾਅਦ ਸ਼ਨੀਵਾਰ ਸਵੇਰੇ ਇੱਥੇ ਗਿਣਤੀ ਸ਼ੁਰੂ ਹੋ ਗਈ। ਕਮਲੇਸ਼ ਠਾਕੁਰ ਪਹਿਲੇ ਪੰਜ ਗੇੜਾਂ ਵਿੱਚ ਪਛੜਦੇ ਰਹੇ। ਪਰ ਇਸ ਤੋਂ ਬਾਅਦ ਉਸ ਨੇ ਲੀਡ ਹਾਸਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਫਿਰ ਲੀਡ ਕਰਨਾ ਜਾਰੀ ਰੱਖਿਆ। ਉਨ੍ਹਾਂ ਦੀ ਜਿੱਤ ਤੋਂ ਪਹਿਲਾਂ ਹੀ ਲੀਡ ਦੇਖ ਕੇ ਕਾਂਗਰਸੀ ਸਮਰਥਕਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਸੀ।