ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋ ਸਕਦਾ ਹੈ ਐਲਾਨ,ਚੋਣ ਕਮਿਸ਼ਨ ਨੇ ਬੁਲਾਈ ਪ੍ਰੈੱਸ ਕਾਨਫਰੰਸ
ਚੰਡੀਗੜ੍ਹ 14 ਅਕਤੂਬਰ(ਵਿਸ਼ਵ ਵਾਰਤਾ)- ਚੋਣ ਕਮਿਸ਼ਨ ਨੇ ਅੱਜ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ।ਜਿਸ ਤੋਂ ਬਾਅਦ ਉਹ ਕਿਆਸ ਲਗਾਏ ਜਾ ਰਹੇ ਹਨ ਕਿ ਚੋਣ ਕਮਿਸ਼ਨ ਅੱਜ ਗੁਜਰਾਤ ਅਤੇ ਹਿਮਾਚਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।ਜਾਣਕਾਰੀ ਅਨੁਸਾਰ ਚੋਣ ਕਮਿਸ਼ਨ 15 ਨਵੰਬਰ ਤੋਂ ਪਹਿਲਾਂ ਹਿਮਾਚਲ ਵਿੱਚ ਚੋਣਾਂ ਕਰਵਾ ਸਕਦਾ ਹੈ। ਇਸ ਤੋਂ ਬਾਅਦ ਉੱਥੇ ਦੇ ਮੌਸਮ ਕਾਰਨ ਚੋਣਾਂ ‘ਚ ਦਿੱਕਤ ਆ ਸਕਦੀ ਹੈ।