• Latest
  • Trending
ਹਿਮਾਚਲ ਪ੍ਰਦੇਸ਼ ਤੇ ਗੁਜਰਾਤ ’ਚ ਕਾਂਗਰਸ ਦੀ ਜਿੱਤ ਅਟੱਲ-ਕੈਪਟਨ ਅਮਰਿੰਦਰ ਸਿੰਘ

ਹਿਮਾਚਲ ਪ੍ਰਦੇਸ਼ ਤੇ ਗੁਜਰਾਤ ’ਚ ਕਾਂਗਰਸ ਦੀ ਜਿੱਤ ਅਟੱਲ-ਕੈਪਟਨ ਅਮਰਿੰਦਰ ਸਿੰਘ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

6 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

7 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

7 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

7 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

7 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

9 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

9 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

9 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

9 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

10 hours ago
Hindi News
English News
Monday, November 9, 2026
No Result
View All Result
16 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਿਮਾਚਲ ਪ੍ਰਦੇਸ਼ ਤੇ ਗੁਜਰਾਤ ’ਚ ਕਾਂਗਰਸ ਦੀ ਜਿੱਤ ਅਟੱਲ-ਕੈਪਟਨ ਅਮਰਿੰਦਰ ਸਿੰਘ

November 7, 2017
in ਪੰਜਾਬ
ਹਿਮਾਚਲ ਪ੍ਰਦੇਸ਼ ਤੇ ਗੁਜਰਾਤ ’ਚ ਕਾਂਗਰਸ ਦੀ ਜਿੱਤ ਅਟੱਲ-ਕੈਪਟਨ ਅਮਰਿੰਦਰ ਸਿੰਘ

ਪਛਾੜ/ਲਾਲੜੀ, 7 ਨਵੰਬਰ (ਵਿਸ਼ਵ ਵਾਰਤਾ) : ਨੋਟਬੰਦੀ ਅਤੇ ਜੀ.ਐਸ.ਟੀ. ਦੇ ਮਾਰੂ ਪ੍ਰਭਾਵਾਂ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੇ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁਕੰਮਲ ਸਫਾਏ ਦਾ ਰਾਹ ਪੱਧਰਾ ਕਰਨ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਹੂੰਝਾ ਫੇਰ ਜਿੱਤ ਦਿਵਾਉਣ ਦਾ ਸੱਦਾ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨਾਲ ਭਾਜਪਾ ਦੇ 2019 ਵਿੱਚ ਮੁਕੰਮਲ ਸਫਾਏ ਦਾ ਰਾਹ ਤਿਆਰ ਹੋ ਜਾਵੇਗਾ। ਉਨਾਂ ਨੇ ਨੋਟਬੰਦੀ ਅਤੇ ਜੀ.ਐਸ.ਟੀ. ਵਰਗੇ ਮਾਰੂ ਫੈਸਲਿਆਂ ਦੇ ਨਾਲ ਲੋਕਾਂ ਦੇ ਜੀਵਨ ਨੂੰ ਢਾਹ ਲਾਉਣ ਲਈ ਮੋਦੀ ਸਰਕਾਰ ਨੂੰ ਸਬਕ ਸਿਖਾਉਣ ਦਾ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ।

ਕਾਂਗਰਸ ਦੇ ਹੱਕ ਵਿੱਚ ਹਿਮਾਚਲ ਪ੍ਰਦੇਸ਼ ’ਚ ਅੱਜ ਆਪਣੀਆਂ ਆਖਰੀ ਰੈਲੀਆਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੋਟਬੰਦੀ ਦੀ ਇਸ ਸਾਲਗਿਰਾ  ਮੌਕੇ ਦੇਸ਼ ਅਤੇ ਇੱਥੋਂ ਦੇ ਲੋਕਾਂ ਦੇ ਭਵਿੱਖ ਨੂੰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਬਚਾਉਣ ਜਾਣ ਦੀ ਵੱਡੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਨੋਟਬੰਦੀ ਤੋਂ ਲੈ ਕੇ ਜੀ.ਐਸ.ਟੀ. ਤੱਕ ਅਤੇ ਬੇਰੋਜ਼ਗਾਰੀ ਤੋਂ ਭਿ੍ਰਸ਼ਟਾਚਾਰ ਤੱਕ ਨਰਿੰਦਰ ਮੋਦੀ ਸਰਕਾਰ ਦਾ ਦੇਸ਼ ’ਤੇ ਪ੍ਰਭਾਵ ਵਿਨਾਸ਼ਕਾਰੀ ਹੈ। ਉਨਾਂ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੂਬੇ ਦੇ ਵਿਕਾਸ ਦੇ ਹਿੱਤਾਂ ਦੇ ਮੱਦੇਨਜ਼ਰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਿੰਨ ਦਿਨਾਂ ਤੋਂ ਕਾਂਗਰਸ ਦੀਆਂ ਰੈਲੀਆਂ ਨੂੰ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਸੰਬੋਧਨ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀਆਂ ਸਫਾਂ ਵਿਚ ਪੂਰੀ ਤਰਾਂ ਬੇਚੈਨੀ ਪੈਦਾ ਹੋ ਚੁੱਕੀ ਹੈ। ਇਸ ਹੜਬੜਾਹਟ ਦੇ ਕਾਰਨ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਧੜਾ-ਧੜ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨਾਂ ਨੇ ਪੂਰੇ ਵਿਸ਼ਵਾਸ ਨਾਲ ਆਖਿਆ ਕਿ ਇਨਾਂ ਦੋਵਾਂ ਸੂਬਿਆਂ ਵਿਚ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਦੀ ਲਹਿਰ ਸਿਖਰਾਂ ’ਤੇ ਹੈ ਅਤੇ ਇੱਥੇ ਭਾਜਪਾ ਦੀ ਕੋਈ ਹੋਂਦ ਨਹੀਂ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਉਨਾਂ ਦੇ ਸੂਬੇ ਨੂੰ ਤਬਾਹ ਕਰਨ ਲਈ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਾਂਝ-ਭਿਆਲੀ ਦੀ ਵੀ ਤਿੱਖੀ ਆਲੋਚਨਾ ਕੀਤੀ ਅਤੇ ਉਨਾਂ ਨੇ ‘ਚਿੱਟੇ’ ਨਾਲ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਵਾਲੇ ਦੋਸ਼ੀਆਂ ਨੂੰ ਮੁਆਫ ਨਾ ਕਰਨ ਦਾ ਵਾਅਦਾ ਕੀਤਾ। ਉਨਾਂ ਕਿਹਾ ਕਿ ਉਹੀਓ ਚਿੱਟਾ ਹੁਣ ਹਿਮਾਚਲ ਪ੍ਰਦੇਸ਼ ਵਿਚ ਵੀ ਸ਼ੁਰੂ ਹੋ ਗਿਆ ਹੈ ਅਤੇ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਵਿਚ ਸੱਤਾ ਸੰਭਾਲਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਨੂੰ ਵੀ ਚਿੱਟੇ ਦੀ ਸਪਲਾਈ ਉੱਤੇ ਰੋਕ ਲੱਗੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪਛਾੜ (ਜ਼ਿਲਾ ਸਿਰਮੌਰ) ਤੋਂ ਕਾਂਗਰਸ ਦੇ ਉਮੀਦਵਾਰ ਗੰਗੂ ਰਾਮ ਮੁਸਾਫਰ ਅਤੇ ਲਾਲੜੀ ਤੋਂ ਮੁਕੇਸ਼ ਅਗਨੀਹੋਤਰੀ ਨੂੰ ਸੂਬੇ ਦੇ ਵਿਕਾਸ ਦੇ ਹਿੱਤ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨਾਂ ਨੇ ਪਿਛਲੀਆਂ ਕਾਂਗਰਸੀ ਸਰਕਾਰਾਂ ਅਤੇ ਵੀਰਭੱਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਜਿਨਾਂ ਨੇ ਸੂਬੇ ਦੇ ਵਿਆਪਕ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੜਕਾਂ ਤੋਂ ਸਨਅਤ ਤੱਕ, ਸਿੱਖਿਆ ਤੋਂ ਸਿਹਤ ਤੱਕ ਹਿਮਾਚਲ ਪ੍ਰਦੇਸ਼ ਪੂਰੇ ਮੁਲਕ ਲਈ ਮਿਸਾਲ ਬਣ ਕੇ ਉਭਰਿਆ ਹੈ ਜਿਸ ਦਾ ਸਿਹਰਾ ਸਿੱਧੇ ਤੌਰ ’ਤੇ ਵੀਰਭੱਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਜਾਂਦਾ ਹੈ ਜਿਨਾਂ ਨੇ ਅਪਣੀ ਸਮੁੱਚੀ ਜ਼ਿੰਦਗੀ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੇ ਹੋਏ ਲਾਮਿਸਾਲ ਵਿਕਾਸ ਦੇ ਉਹ ਖੁਦ ਗਵਾਹ ਹਨ ਅਤੇ ਸਿੱਖਿਆ ਵਿੱਚ ਹਿਮਾਚਲ ਪ੍ਰਦੇਸ਼ ਹੁਣ ਕੇਰਲਾ ਨਾਲ ਪਹਿਲੀ ਕਤਾਰ ਵਿਚ ਖੜਾ ਹੋ ਗਿਆ ਹੈ। ਉਨਾਂ ਨੇ ਹਲਕੇ-ਫੁਲਕੇ ਅੰਦਾਜ਼ ਵਿਚ ਕਿਹਾ ਕਿ ਉਹ ਆਪਣੇ ਤੌਰ ’ਤੇ ਵੀ ਵੱਧ ਤੋਂ ਵੱਧ ਯਤਨ ਕਰਨ ਤਾਂ ਵੀ ਪੰਜਾਬ ਇਸ ਮੁਹਾਜ਼ ’ਤੇ ਹਿਮਾਚਲ ਪ੍ਰਦੇਸ਼ ਤੋਂ ਅੱਗੇ ਨਹੀਂ ਨਿਕਲ ਸਕਦਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਬਿਹਤਰੀਨ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਸਥਾਪਨਾ ਨਾਲ ਵੀਰਭੱਦਰ ਸਿੰਘ ਦੀ ਸਰਕਾਰ ਨੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਬਣਾਇਆ ਅਤੇ ਕਾਂਗਰਸ ਦੇ ਹੱਕ ਵਿੱਚ ਵੋਟ ਪਾ ਕੇ ਇਸ ਏਜੰਡੇ ਨੂੰ ਮੁਕੰਮਲਤਾ ਤੱਕ ਲਿਜਾਣ ਅਤੇ ਸੂਬੇ ਦੇ ਵਿਕਾਸ ਨੂੰ ਗਤੀ ਹੋਰ ਤੇਜ਼ ਕੀਤੀ ਜਾ ਸਕੇ।

ਰੈਲੀਆਂ ਵਿੱਚ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਕੀਤੇ ਸੁਆਗਤ ਨੂੰ ਕਬੂਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣ ਦੇ ਅਖੀਰ ਵਿੱਚ ਆਖਿਆ ਕਿ ਅਗਲੇ ਪੰਜ ਸਾਲ ਦੇ ਵਿਕਾਸ ਪ੍ਰੋਗਰਾਮਾਂ ਨੂੰ ਅੱਗੇ ਲਿਜਾਣ ਲਈ ਸੂਬੇ ਵਿੱਚ ਵੀਰਭੱਦਰ ਸਿੰਘ ਵਰਗਾ ਹੋਰ ਕੋਈ ਲੀਡਰ ਨਹੀਂ ਹੋ ਸਕਦਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

by Ranjit Singh
1 month ago
0

National: ਜੀਐਸਟੀ ਕੌਂਸਲ ਮੀਟਿੰਗ 'ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): ਜੀਐਸਟੀ ਕੌਂਸਲ ਨੇ ਟੈਕਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 