ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਖਤਮ

ਚੰਡੀਗੜ੍ਹ,5ਜਨਵਰੀ(ਵਿਸ਼ਵ ਵਾਰਤਾ)- ਕੋਰੋਨਾ ਮਹਾਮਾਰੀ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਲੰਬੇ ਸਮੇਂ ਤੋਂ ਲਗਾਏ ਗਏ ਨਾਈਟ ਕਰਫਿਊ ਨੂੰ ਹੁਣ ਖ਼ਤਮ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਕੁਲੂ, ਮੰਡੀ, ਸ਼ਿਮਲਾ, ਕਾਂਗੜਾ ਵਿੱਚ ਪਹਿਲਾਂ ਨਾਈਟ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 6ਵਜੇ ਤੱਕ ਲੱਗਦਾ ਸੀ।ਜੋ ਹੁਣ ਸਰਕਾਰ ਨੇ ਖਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ 50% ਕੈਪੇਸਿਟੀ ਵਾਲੇ ਕੋਚਿੰਗ ਸੈਂਟਰ ਖੋਲ੍ਹਣ ਦੀ ਵੀ ਮਨਜ਼ੂਰੀ ਦਿੱਤੀ ਹੈ। ਕਿਸੇ ਸਮਾਰੋਹ ਲਈ ਸਿਰਫ 50 ਵਿਅਕਤੀਆਂ ਦਾ ਹੀ ਇਕੱਠ ਹੋ ਸਕੇਗਾ।






















