ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਆਮ ਆਦਮੀ ਪਾਰਟੀ ਦਾ ਰੋਡ ਸ਼ੋਅ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕਰ ਰਹੇ ਹਨ ਰੋਡ ਸ਼ੋਅ ਦੀ ਅਗਵਾਈ
ਦੇਖੋ,ਲਾਈਵ ਵੀਡੀਓ
ਚੰਡੀਗਰ੍ਹ,6 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਮਿਲੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਗੁਆਂਢੀ ਸੂਬਿਆਂ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟ ਗਈ ਹੈ। ਇਸ ਦੇ ਨਾਲ ਹੀ ਅੱਜ ਆਮ ਆਦਮੀ ਪਾਰਟੀ ਵੱਲੋਂ ਹਿਮਾਚਲ ਦੇ ਮੰਡੀ ਵਿੱਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਰੋਡ ਸ਼ੋਅ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰ ਰਹੇ ਹਨ।