ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ; ਨਾਮਜ਼ਦਗੀ ਦਾ ਆਖਰੀ ਦਿਨ ਅੱਜ
ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ) : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਉਮੀਦਵਾਰ ਲਗਾਤਾਰ ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਹਿਮਾਚਲ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ 17 ਅਕਤੂਬਰ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ। ਇਸ ਤੋਂ ਬਾਅਦ ਨਾਮਜ਼ਦਗੀ ਦੀ ਪ੍ਰਕਿਰਿਆ 21 ਅਕਤੂਬਰ ਤੱਕ ਜਾਰੀ ਰਹੀ। ਇਨ੍ਹਾਂ ਪੰਜ ਦਿਨਾਂ ਵਿੱਚ ਸੂਬੇ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ, ਸੀਪੀਆਈ (ਐਮ) ਦੇ ਨਾਲ-ਨਾਲ ਆਜ਼ਾਦ ਉਮੀਦਵਾਰ ਸਮੇਤ 255 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ।