ਹਿਮਾਚਲ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਸਕੂਲ ਖੋਲ੍ਹਣ ਨੂੰ ਲੈ ਕੇ ਲਿਆ ਜਾ ਸਕਦਾ ਹੈ ਵੱਡਾ ਫੈਸਲਾ
ਚੰਡੀਗੜ੍ਹ, 24ਸਤੰਬਰ(ਵਿਸ਼ਵ ਵਾਰਤਾ)ਹਿਮਾਚਲ ਸਰਕਾਰ ਦੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਜਿਸ ਵਿੱਚ 27 ਸਤੰਬਰ ਤੋਂ ਰਾਜ ਵਿੱਚ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਅੱਜ ਕੈਬਨਿਟ ਮੀਟਿੰਗ ਵਿੱਚ ਲਿਆ ਜਾ ਸਕਦਾ ਹੈ। ਇਹ ਮੀਟਿੰਗ ਰਾਜ ਦੇ ਸਕੱਤਰੇਤ ਵਿਖੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਹੇਠ ਹੋਵੇਗੀ।