ਹਿਮਾਚਲ ਵਿਧਾਨ ਸਭਾ ਚੋਣਾਂ ; ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 40 ਨਾਮ ਸ਼ਾਮਲ ਹਨ। ਇਸ ਸੂਚੀ ਵਿੱਚ ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਮਲਿਕਾਅਰਜੁਨ ਖੜਗੇ, ਪ੍ਰਿਅੰਕਾ ਗਾਂਧੀ ਵਾਡਰਾ, ਸੀਐਮ ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਰਾਜ ਸਭਾ ਮੈਂਬਰ ਰਾਜੀਵ ਸ਼ੁਕਲਾ ਅਤੇ ਆਨੰਦ ਸ਼ਰਮਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹਨ।