ਹਿਮਾਚਲ ਵਿਧਾਨ ਸਭਾ ਚੋਣਾਂ ਚ ਇਸ ਵਾਰ ਵੋਟਰਾਂ ‘ਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਸੂਬੇ ‘ਚ ਭਾਜਪਾ ਅਤੇ ਕਾਂਗਰਸ ਵਿਚਕਾਰ ਸਿੱਧੀ ਟੱਕਰ ਦੇਖਣ ਨੂੰ ਮਿਲੇਗੀ। ਹਿਮਾਚਲ ਪ੍ਰਦੇਸ਼ ‘ਚ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ ਜੋ ਕਿ ਸ਼ਾਮ 5 ਵਜੇ ਤੱਕ ਚੱਲੇਗੀ। ਅੱਜ ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. ਮਸ਼ੀਨਾਂ ‘ਚ ਬੰਦ ਹੋ ਜਾਵੇਗੀ ਅਤੇ 18 ਦਸੰਬਰ ਨੂੰ ਪਤਾ ਲੱਗੇਗਾ ਕਿ ਸੂਬੇ ਦੀ ਵਾਗ ਡੋਰ ਕਿਸ ਦੇ ਹੱਥ ‘ਚ ਆਵੇਗੀ। ਵੋਟਾਂ ਪਾਉਣ ਲਈ ਸੂਬੇ ‘ਚ 7521 ਪੋਲਿੰਗ ਬੂਥ ਬਣਾਏ ਗਏ ਹਨ।