ਹਿਮਾਚਲ – 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ
ਚੰਡੀਗੜ੍ਹ,29ਫਰਵਰੀ(ਵਿਸ਼ਵ ਵਾਰਤਾ)-ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਨਾਲ ਸੰਬੰਧਿਤ 6 ਬਾਗੀ ਕਾਂਗਰਸੀ ਵਿਧਾਇਕਾਂ ਨੂੰ ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ ਅਯੋਗ ਕਰਾਰ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਸਪੀਕਰ ਕੁਲਦੀਪ ਪਠਾਨੀਆ ਨੇ ਉਨ੍ਹਾਂ ਨੂੰ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਹੈ। ਉਨ੍ਹਾਂ ‘ਤੇ ਵਿਪ੍ਹ ਦੇ ਬਾਵਜ਼ੂਦ ਸਦਨ ‘ਚੋਂ ਗੈਰਹਾਜ਼ਰ ਰਹਿਣ ਕਾਰਨ ਕਾਰਵਾਈ ਕੀਤੀ ਗਈ ਹੈ। ਮੈਂਬਰਸ਼ਿਪ ਰੱਦ ਕੀਤੇ ਜਾਣ ਵਾਲੇ ਵਿਧਾਇਕਾਂ ‘ਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ. ਰਵੀ ਠਾਕੁਰ, ਦਵੇਂਦਰ ਭੁੱਟੋ, ਚੈਤੰਨਿਆ ਸ਼ਰਮਾ ਅਤੇ ਇੰਦਰ ਲੱਖਣਪਾਲ ਸ਼ਾਮਲ ਹਨ।