ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਨੇ ਅੱਜ ਇੱਕ ਹੋਰ ਵੱਡੀ ਸਫਲਤਾ ਹਾਸਿਲ ਕਰਦਿਆਂ ਹਿੰਦੂ ਆਗੂਆਂ ਦੇ ਕਤਲ ਮਾਮਲਿਆਂ ਵਿਚ ਲੋੜੀਂਦਾ ਮੁਲਜ਼ਮ ਹਰਦੀਪ ਉਰਫ ਸ਼ੇਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ| ਸ਼ੇਰਾ ਦੀ ਗ੍ਰਿਫਤਾਰੀ ਸਰਹਿੰਦ ਤੋਂ ਕੀਤੀ ਗਈ ਹੈ ਅਤੇ ਉਹ ਹਿੰਦੂ ਆਗੂਆਂ ਦੇ ਕਤਲ ਮਾਮਲੇ ਦਾ ਪੰਜਵਾਂ ਮੁਲਜ਼ਮ ਹੈ|
ਵਰਣਨਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਗਦੀਸ਼ ਗਗਨੇਜਾ, ਅਮਿਤ ਅਰੋੜਾ, ਸੱਤਪਾਲ ਕੁਮਾਰ, ਸੁਲਤਾਨ ਮਸੀਹ ਤੇ ਰਵਿੰਦਰ ਗੋਸਾਈ ਦੇ ਕਤਲ ਪਿੱਛੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਸੀ| ਇਸ ਦੌਰਾਨ ਪੁਲਿਸ ਵੱਲੋਂ ਅੱਜ ਇਸ ਮਾਮਲੇ ਵਿਚ ਇਟਲੀ ਤੋਂ ਆਏ ਸ਼ੇਰਾ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਮਾਮਲਿਆਂ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ|
ਇਸ ਤੋਂ ਇਲਾਵਾ ਪੁਲਿਸ ਨੇ ਗਗਨੇਜਾ ਅਤੇ ਦੁਰਗਾਦਾਸ ਕਤਲ ਮਾਮਲੇ ਵਿਚ ਵਰਤੇ ਗਏ ਦੋ ਮੋਟਰ ਸਾਈਕਲ ਵੀ ਬਰਾਮਦ ਕੀਤੇ ਹਨ|
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ ...