ਹਿੰਦ ਦੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀਂ ਦਾ 351ਜਨਮ ਉਤਸਵ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸੀਸ ਗੰਜ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ
ਬਾਵਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਕੀਤਾ ਸਨਮਾਨਤ

ਦਿੱਲੀ /ਲੁਧਿਆਣਾ 20 ਮਾਰਚ (ਰਾਜਕੁਮਾਰ ਸ਼ਰਮਾ) ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸਟਰੀ ਫਾਊਂਡੇਸ਼ਨ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 351 ਵਾਂ ਜਨਮ ਉਤਸਵ ਦਿੱਲੀ ਦੇ ਗੁਰਦੁਆਰਾ ਸੀਸਗੰਜ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਗੁਰਦੁਆਰਾ ਸੀਸਗੰਜ ਦੇ ਮੈਨੇਜਰ ਸੁਖਜੀਤ ਸਿੰਘ ਨੇ ਬਾਬਾ ਭੁਪਿੰਦਰ ਸਿੰਘ ਪਟਿਆਲਾ, ਪ੍ਰਧਾਨ ਕਿ੍ਰਸ਼ਨ ਕੁਮਾਰ ਬਾਵਾ, ਮਲਕੀਤ ਸਿੰਘ ਦਾਖਾ ਅਤੇ ਉਮਰਾਓ ਸਿੰਘ ਛੀਨਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕਰਦਿਆਂ ਹੋਇਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸੰਦੇਸ਼ ਤੇ ਅਮਲ ਕਰਨ ਤੇ ਜ਼ੋਰ ਦਿੱਤਾ। ਉਨਾਂ ਨੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 351 ਵਾਂ ਜਨਮ ਉਤਸਵ ਨੂੰ ਸਮਰਪਤ ਲੁਧਿਆਣਾ ਦੇ ਰਕਬਾ ਪਿੰਡ ਤੋਂ ਧਾਰਮਿਕ ਯਾਤਰਾ ਲੈ ਕੇ ਇਥੇ ਪੁੱਜਣ ਤੇ ਫਾਊਂਡੇਸ਼ਨ ਦੇ ਪ੍ਰਧਾਨ ਬਾਵਾ ਅਤੇ ਉਨਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਤਰਾਂ ਦੇ ਕਾਰਜ ਭਵਿੱਖ ਵਿੱਚ ਵੀ ਜਾਰੀ ਰੱਖਣ । ਫਾਊਂਡੇਸ਼ਨ ਦੇ ਮੁੱਖ ਸਰਪ੍ਰਸਤ ਬਾਬਾ ਭੁਪਿੰਦਰ ਸਿੰਘ ਪਟਿਆਲਾ, ਪ੍ਰਧਾਨ ਕਿ੍ਰਸ਼ਨ ਕੁਮਾਰ ਬਾਵਾ ,ਹਰਿਆਣਾ ਇਕਾਈ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ ਨੇ ਦਿੱਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਸਨਮਾਨ ਮੈਨੇਜਰ ਸੁਖਜੀਤ ਸਿੰਘ ਗੁਰਦੁਆਰਾ ਸੀਸਗੰਜ ਨੂੰ ਭੇਟ ਕੀਤਾ । ਗੁਰਦੁਆਰਾ ਸੀਸ ਗੰਜ ਦਿੱਲੀ ਦੇ ਗ੍ਰੰਥੀ ਭਾਈ ਅਮਰੀਕ ਸਿੰਘ , ਭਾਈ ਕਰਮ ਸਿੰਘ ਅਤੇ ਭਾਈ ਨਵੀਨ ਕਪੂਰ ਏਐੱਨਆਈ ਨੂੰ ਬਾਬਾ ਜੀ ਦੀ ਤਸਵੀਰ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਤ ਕੀਤਾ।
ਇਸ ਸਮਾਗਮ ਵਿੱਚ ਜਸਵਿੰਦਰ ਸਿੰਘ ਪੁਰੀਕਾ, ਦਲਜੀਤ ਸਿੰਘ ਪੁਰੀਕਾ, ਸੁਸ਼ੀਲ ਕੁਮਾਰ ਸ਼ੀਲਾ, ਬੂਟਾ ਸਿੰਘ, ਮੁਖਤਿਆਰ ਸਿੰਘ, ਸੁਰਜੀਤ ਸਿੰਘ ,ਸਤਪਾਲ ਸਿੰਘ ਬੈਰਾਗੀ, ਨਿਰਮਲ ਸਿੰਘ ,ਰੇਸ਼ਮ ਸਿੰਘ ਸੱਗੂ, ਕੁਲਦੀਪ ਸਿੰਘ ,ਗੁਰਦੀਪ ਸਿੰਘ ਗਰੇਵਾਲ, ਐਸ ਕੇ ਗੁਪਤਾ, ਬੀਬੀ ਵੀਰਪਾਲ ਕੌਰ ਪਤਨੀ ਕਥਾਵਾਚਕ ਹਰਦੇਵ ਸਿੰਘ ,ਹਰਜੀਤ ਕੌਰ ਤਰਨਤਾਰਨ ,ਬੀਬੀ ਹਰਮਨਪ੍ਰੀਤ ਕੌਰ, ਬੀਬੀ ਕੁਲਵਿੰਦਰ ਕੌਰ ਹੁਸ਼ਿਆਰਪੁਰ ,ਬਲਜਿੰਦਰ ਕੌਰ ਕੈਥਲ, ਬੀਬੀ ਇੰਦਰਜੀਤ ਕੌਰ ਬਾਬਾ ਭੁਪਿੰਦਰ ਸਿੰਘ ਸਮੇਤ ਸੰਗਤਾਂ ਨੇ ਹਾਜ਼ਰੀ ਭਰੀ। ਫੋਟੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਸਨਮਾਨ ਮੈਨੇਜਰ ਸੁਖਜੀਤ ਸਿੰਘ ਨੂੰ ਭੇਟ ਕਰਦੇ ਅਤੇ ਗ੍ਰੰਥੀ ਭਾਈ ਅਮਰੀਕ ਸਿੰਘ ਅਤੇ ਭਾਈ ਕਰਮ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਭੁਪਿੰਦਰ ਸਿੰਘ ਪਟਿਆਲਾ, ਕਿ੍ਰਸ਼ਨ ਕੁਮਾਰ ਬਾਵਾ, ਮਲਕੀਤ ਸਿੰਘ ਦਾਖਾ, ਹਰਿਆਣਾ ਇਕਾਈ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ






















