ਸ਼੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
ਧਾਰਾ 370 ਹਟਣ ਤੋਂ ਬਾਅਦ ਪਹਿਲੀ ਜੰਮੂ-ਕਸ਼ਮੀਰ ਫੇਰੀ
ਸ਼ਹੀਦ ਇੰਸਪੈਕਟਰ ਪਰਵੇਜ਼ ਅਹਿਮਦ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,23 ਅਕਤੂਬਰ(ਵਿਸ਼ਵ ਵਾਰਤਾ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤਿੰਨ ਦਿਨਾਂ ਦੇ ਜੰਮੂ-ਕਸ਼ਮੀਰ ਦੌਰੇ ਤੇ ਸ਼੍ਰੀਨਗਰ ਪਹੁੰਚ ਗਏ ਹਨ। ਇਸ ਦੌਰਾਨ ਅਮਿਤ ਸ਼ਾਹ ਨੇ ਅੱਤਵਾਦੀਆਂ ਦੇ ਹਮਲੇ ਵਿੱਚ ਸ਼ਹੀਦ ਹੋਏ ਇੰਸਪੈਕਟਰ ਪਰਵੇਜ਼ ਅਹਿਮਦ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ । ਉਹਨਾਂ ਨਾਲ ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ,ਯੂਨੀਅਨ ਮੰਤਰੀ ਜਤਿੰਦਰ ਸਿੰਘ ਅਤੇ ਡੀਜੀਪੀ ਦਿਲਬਾਗ ਸਿੰਘ ਵੀ ਮੌਜੂਦ ਸਨ।