ਹੁਣ ਇਹ ਲੋਕ ਵੀ ਕਰ ਸਕਣਗੇ ਪੰਜਾਬ ਦੀਆਂ ਬੱਸਾਂ ‘ਚ ਮੁਫਤ ਸਫਰ, ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ 15ਜੂਨ, (ਵਿਸ਼ਵ ਵਾਰਤਾ) ਪੰਜਾਬ ਵਿੱਚ ਨੇਤਰਹੀਣਾਂ ਦੇ ਅਟੈਂਡੈਂਟ ਹੁਣ ਮੁਫ਼ਤ ਬੱਸ ਸਫ਼ਰ ਦਾ ਲਾਭ ਲੈ ਸਕਦੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ है । ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਅਪਾਹਜਾਂ ਦੀ ਮਦਦ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦੱਸ ਦੇਈਏ ਕਿ ਇਹ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ: ਸ਼ੇਨਾ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਅਤੇ ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਵਿਦਿਆਰਥੀਆਂ ਦੇ ਹਿੱਤ ਵਿੱਚ ਵੱਡਾ ਫੈਸਲਾ ਲਿਆ सी । ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਕਿ ਸਰਕਾਰ ਮੈਡੀਕਲ, ਇੰਜਨੀਅਰਿੰਗ, ਲਾਅ ਅਤੇ ਦਾਖ਼ਲਾ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਵੇਗੀ। ਸਰਕਾਰ ਨੇ ਇਹ ਫੈਸਲਾ ਲੋਕ ਸਭਾ ਚੋਣਾਂ ਦਾ ਚੋਣ ਜ਼ਾਬਤਾ ਖਤਮ ਹੋਣ ਤੋਂ ਤੁਰੰਤ ਬਾਅਦ ਲਿਆ ਹੈ। ਫੈਸਲੇ ਦੇ ਅਨੁਸਾਰ, JEE/NEET ਅਤੇ CLAT ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਰਿਹਾਇਸ਼ੀ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਜਿਸ ਵਿੱਚ 23 ਜ਼ਿਲ੍ਹਿਆਂ ਦੇ 800 ਬੱਚੇ ਭਾਗ ਲੈ ਸਕਦੇ ਹਨ।