ਹੁਣ ਏਮਸ ਹਸਪਤਾਲ ਦੇ ਡਾਕਟਰ ਵੀ ਪਾਏ ਗਏ ਕੋਰੋਨਾ ਪਾਜ਼ੀਟਿਵ
ਪਹਿਲਾਂ ਹੀ ਲਵਾ ਚੁੱਕੇ ਹਨ ਕੋਰੋਨਾ ਵੈਕਸੀਨ

ਨਵੀਂ ਦਿੱਲੀ, 9 ਅਪ੍ਰੈਲ(ਵਿਸ਼ਵ ਵਾਰਤਾ)- ਕੋਰੋਨਾ ਦਾ ਕਹਿਰ ਦੇਸ਼ ਵਿੱਚ ਲਗਾਤਾਰ ਜਾਰੀ ਹੈ। ਹੁਣ ਦਿੱਲੀ ਦੇ ਏਮਸ ਹਸਪਤਾਲ ਦੇ 35 ਡਾਕਟਰ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਇਹਨਾਂ ਸਭ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਦੱਸਿਆ ਜਾ ਰਿਹਾ ਹੈ ਇਹ ਸਾਰੇ ਡਾਕਟਰ ਪਹਿਲਾਂ ਹੀ ਕੋਰੋਨਾ ਵੈਕਸੀਨ ਦੀ ਡੋਜ਼ ਲੈ ਚੁੱਕੇ ਹਨ






















