ਕੇਂਦਰ ਸਰਕਾਰ ਨੇ ਬਦਲਿਆ ਆਪਣਾ ਫੈਸਲਾ
ਹੁਣ ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ
ਮਨੋਹਰ ਲਾਲ ਖੱਟੜ ਨੇ ਕੀਤੀ ਕੇਂਦਰੀ ਫੂਡ ਸਪਲਾਈ ਰਾਜ ਮੰਤਰੀ ਅਸ਼ਵਿਨੀ ਚੌਬੇ ਨਾਲ ਮੁਲਾਕਾਤ
ਚੰਡੀਗੜ੍ਹ,2 ਅਕਤੂਬਰ(ਵਿਸ਼ਵ ਵਾਰਤਾਾ) -ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਅੱਗੇ ਪਾਉਣ ਤੋਂ ਬਾਅਦ ਕਿਸਾਨਾਂ ਵਿੱਚ ਫੈਲੀ ਨਾਰਜ਼ਗੀ ਨੂੰ ਦੇਖਦੇ ਹੋਏ ਅੱਜ ਹਰਿਆਣਾ ਦੇ ਮੁੱਖ ਮੰਤਰੀ ਨੇ ਕੇਂਦਰੀ ਫੂਡ ਸਪਲਾਈ ਰਾਜ ਮੰਤਰੀ ਅਸ਼ਵਿਨੀ ਚੌਬੇ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਇਹ ਫੈਸਲਾ ਕੱਲ੍ਹ ਤੋਂ ਹੀ ਝੋਨੇ ਦੀ ਖਰੀਦ ਨੂੰ ਫੌਰੀ ਤੌਰ ਤੇ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਠਾਇਆ ਗਿਆ ਸੀ।






















