ਹੁਣ ਜਲੰਧਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ
ਪੜ੍ਹੋ ਕਿਹੜੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ 21 ਅਕਤੂਬਰ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਗਾ ਦੀ ਬਾਘਾ ਪੁਰਾਣਾ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਅਦਾਲਤ ਨੇ ਉਸਦਾ ਜਲੰਧਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦਿੱਤਾ ਹੈ। ਦੱਸ ਦਈਏ ਕਿ ਪਿਛਲੇ 10 ਦਿਨਾਂ ਤੋਂ ਮੋਗਾ ਪੁਲਿਸ ਹਰਜੀਤ ਪੈਂਟਾ ਕਤਲਕਾਂਡ ਮਾਮਲੇ ਵਿੱਚ ਲਾਰੈਂਸ ਕੋਲੋਂ ਪੁੱਛਗਿੱਛ ਕਰ ਰਹੀ ਸੀ।























