ਹੁਣ ਤਹਿਸੀਲਾਂ ‘ਚ ਕੰਮਕਾਜ ਕਰਵਾਉਣਾ ਪੰਜਾਬੀਆਂ ਲਈ ਹੋਵੇਗਾ ਸੌਖਾ
ਪੜ੍ਹੋ, ਮੁੱਖ ਮੰਤਰੀ ਮਾਨ ਨੇ ਕੀਤਾ ਕਿਹੜਾ ਐਲਾਨ
ਚੰਡੀਗੜ੍ਹ,29ਮਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸੂਬੇ ਦੀਆਂ ਤਹਿਸੀਲਾਂ ਦੇ ਕੰਮਕਾਜ ਵਿਚ ਸੁਧਾਰ ਨੂੰ ਲੈ ਕੇ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਤਹਿਸੀਲਾਂ ਦਾ ਸਾਰਾ ਰਿਕਾਰਡ ਹੁਣ ਆਨਲਾਈਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਦਾ ਫ਼ੈਸਲਾ ਲਿਆ ਗਿਆ ਤਾਂ ਜੋ ਆਮ ਲੋਕਾਂ ਨੂੰ ਰਿਕਾਰਡ ਪੜ੍ਹਨ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈਕੇ ਚਰਚਾ ਹੋਈ…
ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ 'ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ 'ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ… pic.twitter.com/FhUJmzMbWf— Bhagwant Mann (@BhagwantMann) May 29, 2023
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ “ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈਕੇ ਚਰਚਾ ਹੋਈ… ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ ‘ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ ‘ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ ਹੋਵੇ…”






















