ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ
ਹੁਣ ਪੀਐਮ ਪੋਸ਼ਣ ਦੇ ਨਾਂ ਤੇ ਚਲਾਈ ਜਾਵੇਗੀ ਮਿਡ-ਡੇਅ ਮੀਲ ਸਕੀਮ
ਨਵੀਂ ਦਿੱਲੀ, 30ਸਤੰਬਰ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਨੇ ਸਕੂਲੀ ਬੱਚਿਆਂ ਨੂੰ ਉੱਤਮ ਪੋਸ਼ਣ ਮੁਹੱਈਆ ਕਰਵਾਉਣ ਲਈ ਵੱਡਾ ਫੈਸਲਾ ਲਿਆ ਹੈ। ਸਕੂਲੀ ਬੱਚਿਆਂ ਲਈ ਮਿਡ-ਡੇ-ਮੀਲ ਸਕੀਮ ਦਾ ਨਾਂ ਬਦਲ ਦਿੱਤਾ ਗਿਆ ਹੈ। ਹੁਣ ਇਸਦਾ ਨਾਮ ਪੀਐਮ ਪੋਸ਼ਣ (ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ) ਹੋਵੇਗਾ। ਭੋਜਨ ਮੁਹੱਈਆ ਕਰਵਾਉਣ ਦੇ ਨਾਲ, ਸਰਕਾਰ ਵਿਦਿਆਰਥੀਆਂ ਨੂੰ ਸਿਹਤਮੰਦ ਵੀ ਬਣਾਏਗੀ। ਸਰਕਾਰ ਨੇ ਯੋਜਨਾ ਵਿੱਚ ਮਹੱਤਵਪੂਰਨ ਬਦਲਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਗਲੇ ਪੰਜ ਸਾਲਾਂ ਵਿੱਚ ਇਸ ਯੋਜਨਾ ਉੱਤੇ ਲਗਭਗ 1.30 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।























