ਰਾਕੇਸ਼ ਟਿਕੈਤ ਦਾ ਵੱਡਾ ਬਿਆਨ
ਹੁਣ ਪ੍ਰਧਾਨ ਮੰਤਰੀ ਤੋਂ ਕਿਸਾਨਾਂ ਦੀ ਆਮਦਨ ਦਾ ਮੰਗਿਆ ਜਾਵੇਗਾ ਹਿਸਾਬ

ਚੰਡੀਗੜ੍ਹ, 21ਅਗਸਤ(ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਹਰ ਰੋਜ਼ ਇੱਕ ਨਾ ਇੱਕ ਮੁੱਦਾ ਉਠਾ ਕੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ। ਇਸੇ ਕਰਕੇ ਉਹ ਟਵਿੱਟਰ ਤੇ ਵੀ ਸਰਗਰਮ ਹਨ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਤੇ ਪੋਸਟ ਕਰਦੇ ਰਹਿੰਦੇ ਹਨ। ਹੁਣ ਇਕ ਵਾਰ ਫਿਰ ਰਾਕੇਸ਼ ਟਿਕੈਤ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਹੁਣ ਆਪਣੀ ਆਮਦਨ ਦੁੱਗਣੀ ਕਰਨ ਲਈ ਕੇਂਦਰ ਸਰਕਾਰ ਤੋਂ ਹਿਸਾਬ ਮੰਗਣਗੇ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਕਿਹਾ ਕਿ ਮੋਦੀ ਜੀ ਨੇ ਕਿਹਾ ਸੀ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ।

2015 ਵਿੱਚ ਕਿਸਾਨਾਂ ਦਾ ਬਾਸਮਤੀ ਝੋਨਾ 4600 ਵਿਕ ਰਿਹਾ ਸੀ, ਅੱਜ ਇਹ 2600 ਰੁਪਏ ਪ੍ਰਤੀ ਕੁਇੰਟਲ ਵਿਕ ਰਿਹਾ ਹੈ ਆਮਦਨ ਘੱਟ ਹੋਈ ਜਾਂ ਜ਼ਿਆਦਾ, ਹੁਣ ਇਸਦਾ ਹਿਸਾਬ ਵੀ ਮੰਗਿਆ ਜਾਵੇਗਾ।























