ਹੁਣ ਪੰਜਾਬ ਕਾਂਗਰਸ ਦਾ ਕੇਂਦਰ ਖਿਲਾਫ ਹੱਲਾ-ਬੋਲ
ਸ਼ੰਭੂ ਬਾਰਡਰ ਤੇ ਧਰਨਾ ਦੇਣ ਦਾ ਐਲਾਨ
ਚੰਡੀਗੜ੍ਹ,11ਦਸੰਬਰ (ਵਿਸ਼ਵ ਵਾਰਤਾ)-ਹੁਣ ਪੰਜਾਬ ਕਾਂਗਰਸ ਨੇ ਵੀ ਕਿਸਾਨ ਅੰਦੋਲਨ ਦਾ ਸਾਥ ਦਿੰਦਿਆਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਇਥੇ ਕਾਂਗਰਸ ਭਵਨ ਵਿਖੇ ਕਾਂਗਰਸੀ ਵਿਧਾਇਕਾਂ ਅਤੇ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਹੁਣ ਕਾਂਗਰਸ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ 14 ਦਸੰਬਰ ਨੂੰ ਸ਼ੰਭੂ ਬਾਰਡਰ ਤੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਧਰਨਾ ਦੇਵੇਗੀ। ਜਿਸ ਵਿੱਚ ਭਾਰੀ ਗਿਣਤੀ ਵਿੱਚ ਮੰਤਰੀ, ਵਿਧਾਇਕ ,ਕਾਂਗਰਸ ਲੀਡਰ ਅਤੇ ਵਰਕਰ ਸ਼ਾਮਲ ਹੋਣਗੇ। ਉਹਨਾਂ ਇਹ ਵੀ ਦੱਸਿਆ ਕਿ 14 ਦਸੰਬਰ ਨੂੰ ਹੀ ਇਸ ਅੰਦੋਲਨ ਨੂੰ ਅੱਗੇ ਵਧਾਉਂਦਿਆਂ ਕਾਂਗਰਸ ਵੱਲੋਂ ਕੀਤੀ ਜਾ ਰਹੀ ਇਕ ਵੱਡੀ ਰੈਲੀ ਅਤੇ ਧਰਨੇ ਪ੍ਰਦਰਸ਼ਨਾਂ ਦੀ ਤਰੀਕ ਅਤੇ ਸਥਾਨ ਦਾ ਵੀ ਐਲਾਨ ਕੀਤਾ ਜਾਵੇਗਾ।





















