ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੋਰੋਨਾ ਦੇ ਰਿਹਾ ਹੈ ਦਸਤਕ
ਮੋਗਾ ਦੇ ਸਰਕਾਰੀ ਸਕੂਲਾਂ ਵਿੱਚ ਬੱਚੇ ਆਏ ਕੋਰੋਨਾ ਦੀ ਲਪੇਟ ਚ
ਚੰਡੀਗੜ੍ਹ, 17ਅਗਸਤ(ਵਿਸ਼ਵ ਵਾਰਤਾ)- ਪੰਜਾਬ ਵਿੱਚ ਫਿਰ ਤੋਂ ਕੋਰੋਨਾ ਆਪਣੇ ਪੈਰ ਫੈਲਾ ਰਿਹਾ ਹੈ। ਇਸ ਬਾਰ ਕੋਰੋਨਾ ਨੇ ਸਰਕਾਰੀ ਸਕੂਲਾਂ ਵਿਚ ਦਸਤਕ ਦਿੱਤੀ ਹੈ । ਦੱਸ ਦੱਈਏ ਕਿ ਪੰਜਾਬ ਦੇ ਹੁਣ ਤੱਕ ਲਗਭਗ 30 ਤੋਂ ਉੱਪਰ ਸਰਕਾਰੀ ਸਕੂਲਾਂ ਦੇ ਬੱਚੇ ਪਾਜ਼ੀਟਿਵ ਆਏ ਹਨ। ਹੁਣ ਮੋਗਾ ਵਿੱਚ ਸਰਕਾਰੀ ਸਕੂਲਾਂ ਦੇ ਕੁੱਲ ਛੇ ਬੱਚੇ ਕੋਰੋਨਾ ਸਕਾਰਾਤਮਕ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਅੱਜ ਤਿੰਨ ਵੱਖ ਵੱਖ ਸਰਕਾਰੀ ਸਕੂਲਾਂ ਦੇ 3 ਬੱਚੇ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਸਿਵਲ ਸਰਜਨ ਮੋਗਾ ਡਾ.ਅਮਰਪ੍ਰੀਤ ਕੌਰ ਬਾਜਵਾ ਨੇ ਦਿੱਤੀ।
ਉਹਨਾਂ ਨੇ ਦੱਸਿਆ ਕਿ ਅੱਜ ਮੋਗਾ ਦੇ ਵੱਖ-ਵੱਖ ਤਿੰਨ ਸਰਕਾਰੀ ਸਕੂਲਾਂ ਦੇ ਤਿੰਨ ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਨੂੰ 14 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਹਨਾਂ ਦੀਆਂ ਕਲਾਸਾਂ ਵਿੱਚ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਸਿਹਤ ਵਿਭਾਗ ਮੋਗਾ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ।ਉਹਨਾਂ ਨੇ ਇਕ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀਆਂ ਲੋਕ ਪਾਲਣਾ ਕਰਨ ਤਾਂ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਲੋਕਾਂ ਨੂੰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।