ਹੁਣ ਬਠਿੰਡਾ ’ਚ ਲਿਖੇ ਗਏ ਖਾਲਿਸਤਾਨੀ ਨਾਅਰੇ
ਪੜ੍ਹੋ, ਕਿਸਨੇ ਲਈ ਜ਼ਿੰਮੇਵਾਰੀ
ਚੰਡੀਗੜ੍ਹ ,24 ਜਨਵਰੀ(ਵਿਸ਼ਵ ਵਾਰਤਾ)-: ਬਠਿੰਡਾ ਵਿੱਚ ਕਈ ਥਾਵਾਂ ਉਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ, ਜਿਸ ਦਾ ਦਾਅਵਾ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਵੱਲੋਂ ਕੀਤਾ ਗਿਆ। ਜਾਣਕਾਰੀ ਅਨੁਸਾਰ ਮਹਾਰਾਜਾ ਯੂਨੀਵਰਸਿਟੀ, ਐਨਐਫਐਲ ਕਾਲੋਨੀ, ਸੀਆਈਐਸਐਫ ਦੀਆਂ ਕੰਧਾਂ ਉਤੇ ਨਾਅਰੇ ਲਿਖੇ ਗਏ ਹਨ। ਇਸ ਸਬੰਧੀ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਗੁਰਪਤਵੰਤ ਪੰਨੂ ਨੇ ਜ਼ਿੰਮੇਵਾਰੀ ਲਈ ਹੈ। ਨਾਅਰੇ ਲਿਖੇ ਜਾਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਗੌਰਤਲਬ ਹੈ ਕਿ ਪਿਛਲੇ ਸਮੇਂ ਤੋਂ ਪੰਜਾਬ ਵਿੱਚ ਵੱਖ-ਵੱਖ ਸ਼ਹਿਰਾਂ ਵਿੱਚ ਕੰਧਾਂ ਉਤੇ ਖਾਲਿਸਤਾਨੀ ਨਾਅਰੇ ਲਿਖੇ ਜਾ ਰਹੇ ਹਨ। ਇਸ ਤੋਂ ਬਾਅਦ ਗੁਰਪਤਵੰਤ ਪੰਨੂ ਵੱਲੋਂ ਜ਼ਿੰਮੇਵਾਰੀ ਲਈ ਜਾਂਦੀ ਰਹੀ ਹੈ।