ਹੁਣ ਮੁਹੰਮਦ ਮੁਸਤਫ਼ਾ ਹੋਣਗੇ ਨਵਜੋਤ ਸਿੰਘ ਸਿੱਧੂ ਦੇ ਮੁੱਖ ਰਣਨੀਤੀ ਸਲਾਹਕਾਰ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੇ ਪਤੀ ਅਤੇ ਸਾਬਕਾ ਡੀਜੀਪੀ ਪੰਜਾਬ ਮੁਹੰਮਦ ਮੁਸਤਫਾ ਜਿਨ੍ਹਾਂ ਨੇ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਬਣਨ ਤੋਂ ਅਸਮਰੱਥਾ ਪ੍ਰਗਟਾਈ ਸੀ,ਹੁਣ ਕਾਂਗਰਸ ਪ੍ਰਧਾਨ ਵੱਲੋਂ ਦੁਬਾਰਾ ਮੁੱਖ ਰਣਨੀਤੀਕ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਇਹ ਨਿਯੁਕਤੀ ਉਨ੍ਹਾਂ ਵੱਲੋਂ ਪ੍ਰਵਾਨ ਕਰ ਲਈ ਗਈ ਲੱਗ ਰਹੀ ਹੈ, ਕਿਉਂਕਿ ਕਾਂਗਰਸ ਪ੍ਰਧਾਨ ਵੱਲੋਂ ਨਿਯੁਕਤੀ ਪੱਤਰ ਦੇ ਨਾਲ ਹੀ ਉਹਨਾਂ ਦੀ ਅਤੇ ਉਹਨਾਂ ਦੀ ਪਤਨੀ ਦੀ ਫੋਟੋ ਵੀ ਕਾਂਗਰਸ ਪ੍ਰਧਾਨ ਦੇ ਨਾਲ ਮੀਡੀਆ ਨੂੰ ਜਾਰੀ ਕੀਤੀ ਗਈ ਹੈ।