ਪੰਜਾਬ ਕੈਬਨਿਟ ਦੇ ਵਿਸਥਾਰ ਨੂੰ ਲੈ ਕੇ ਮੁਲਾਕਾਤਾਂ ਦਾ ਦੌਰ ਲਗਾਤਾਰ ਜਾਰੀ
ਹੁਣ ਰਾਹੁਲ ਗਾਂਧੀ ਨੁੂੰ ਮਿਲਣ ਪਹੁੰਚੇ ਸੁਨੀਲ ਜਾਖੜ
ਦਿੱਲੀ,24 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੀ ਨਵੀਂ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਕਾਂਗਰਸ ਪਾਰਟੀ ਹਾਈਕਮਾਨ ਵਿੱਚ ਮੁਲਾਕਾਤਾਂ ਦਾ ਦੌਰ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਹੁਲ ਗਾਂਧੀ ਵਿਚਾਲੇ ਕੱਲ੍ਹ ਰਾਤ ਚੱਲੀ ਲੰਮੀ ਮੀਟਿੰਗ ਤੋਂ ਬਾਅਦ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ,ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਰਹੇ ਹਨ। ਨਵੀਂ ਕੈਬਿਨਟ ਦਾ ਐਲਾਨ ਕਿਸੇ ਵੀ ਵੇਲੇ ਸੰਭਵ ਹੈ ।