ਹੁਣ ਲੁਧਿਆਣਾ ‘ਚ ਦਿੱਤੀ ਸਵਾਈਨ ਫਲੂ ਨੇ ਦਸਤਕ
ਇੱਕ ਔਰਤ ਦੀ ਮੌਤ
ਸਿਹਤ ਵਿਭਾਗ ਆਇਆ ਹਰਕਤ ਚ
BIG NEWS
ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ)-ਅਜੇ ਤੱਕ ਕੋਰੋਨਾ ਦਾ ਖ਼ਤਰਾਂ ਖ਼ਤਮ ਨਹੀਂ ਹੋਇਆ ਹੈ ਤੇ ਹੁਣ ਲੁਧਿਆਣਾ ਵਿੱਚ ਸਵਾਈਨ ਫਲੂ ਨੇ ਦਸਤਕ ਦਿੱਤੀ ਹੈ। ਖ਼ਬਰ ਹੈ ਕਿ ਸਵਾਈਨ ਫਲੂ ਦੇ ਕਾਰਨ ਬੁੱਧਵਾਰ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸਵਾਈਨ ਫਲੂ ਕਾਰਨ ਮੌਤ ਦੀ ਖ਼ਬਰ ਤੋਂ ਬਾਅਦ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸਿਹਤ ਵਿਭਾਗ ਨੇ ਤੁਰੰਤ ਆਪਣੀ ਟੀਮ ਮ੍ਰਿਤਕ ਦੇ ਘਰ ਭੇਜੀ ਹੈ। ਜਿੱਥੇ ਉਸਦੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਜਾਂਚ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੇ ਸਵਾਈਨ ਫਲੂ ਬਾਰੇ ਜਾਗਰੂਕਤਾ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਮ੍ਰਿਤਕ ਮਹਾਨਗਰ ਦੇ ਲਕਸ਼ਮੀ ਸਿਨੇਮਾ ਦੇ ਸਾਹਮਣੇ ਵਾਲੇ ਇਲਾਕੇ ਦੀ ਰਹਿਣ ਵਾਲੀ ਸੀ। ਕਰੀਬ ਤਿੰਨ ਤੋਂ ਚਾਰ ਦਿਨ ਪਹਿਲਾਂ ਉਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਂਚ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ।























