ਹੁਣ ਸਿੱਖਿਆ ਸਿਸਟਮ ਨੂੰ ਲੈ ਕੇ ਕੇਜਰੀਵਾਲ ਦੇ ਨਿਸ਼ਾਨੇ ‘ਤੇ ਪੰਜਾਬ ਸਰਕਾਰ
ਜਿਨ੍ਹਾਂ ਅਧਿਆਪਕਾਂ ਨੂੰ ਕਲਾਸਾਂ ਵਿੱਚ ਹੋਣਾ ਚਾਹੀਦਾ ਹੈ ਉਹਨਾਂ ਦਾ ਅੱਧੇ ਤੋਂ ਵੱਧ ਸਮਾਂ ਧਰਨਿਆਂ ‘ਚ ਲੰਘ ਰਿਹਾ ਹੈ- ਕੇਜਰੀਵਾਲ
ਅਗਲੇ ਦੌਰੇ ‘ਤੇ ਅਧਿਆਪਕਾਂ ਦੇ ਧਰਨੇ ਵਿੱਚ ਹੋਵਾਂਗਾ ਸ਼ਾਮਿਲ- ਕੇਜਰੀਵਾਲ
ਚੰਡੀਗੜ੍ਹ,23 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜਗਾਰ ਅਧਿਆਪਕਾਂ ਦਾ ਸਾਰਾ ਸਮਾਂ ਧਰਨਿਆਂ ਵਿੱਚ ਲੰਘਦਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨਦੀ ਹੈ ਤਾਂ ਉਹ ਆਪਣੇ ਅਗਲੇ ਪੰਜਾਬ ਦੌਰੇ ਤੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਵਾਂਗਾ।