ਹੁਣ ICSE ਬੋਰਡ ਨੇ ਵੀ ਰੱਦ ਕੀਤੀਆਂ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ
12ਵੀਂ ਦੀਆਂ ਪ੍ਰੀਖਿਆਵਾਂ ਨੂੰ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਮੁਲਤਵੀ
ਚੰਡੀਗੜ੍ਹ,20 ਅਪ੍ਰੈਲ (ਵਿਸ਼ਵ ਵਾਰਤਾ)-ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।ਕੋਰੋਨਾ ਦੀ ਦੂਜੀ ਲਹਿਰ ਕਾਫ਼ੀ ਘਾਤਕ ਸਿੱਧ ਹੋ ਰਹੀ ਹੈ । ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਦੇ ਹਰ ਦਿਨ ਨਵੇਂ ਰਿਕਾਰਡ ਬਣਦੇ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ CBSE ਸਮੇਤ ਦੇਸ਼ ਦੇ ਕਈ ਰਾਜਾਂ ਦੇ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ ਜਾਂ ਰੱਦ ਕਰ ਦਿੱਤਾ ਹੈ। ਹੁਣ ICSE ਬੋਰਡ ਨੇ ਵੀ 10ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ।ਦੱਸ ਦੇਈਏ ਕਿ ICSE ਬੋਰਡ ਵੱਲੋਂ 12ਵੀਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।