
ਹੁਸ਼ਿਆਰਪੁਰ 24 ਜੁਲਾਈ (ਵਿਸ਼ਵ ਵਾਰਤਾ)- ਹੁਸ਼ਿਆਰਪੁਰ ਅਤੇ ਕਪੂਰਥਲ੍ਹਾ ਜਿਲਿਆਂ ਵਿੱਚ ਰਹਿੰਦੇ ਲੋਕਾਂ ਦੀ ਕਾਫੀ ਸਮੇਂ ਤੋਂ ਵਿਸ਼ੇਸ਼ ਮੰਗ ਸੀ ਉਨਾਂ ਦੇ ਜਿਲਿਆਂ ਵਿੱਚ ਸਰਕਾਰੀ ਮੈਡੀਕਲ ਬਣਾਏ ਜਾਣ। ਜਿਸ ਸਬੰਧੀ ਕੇਂਦਰੀ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਤੋਂ ਐਮ.ਪੀ ਬਣਦਿਆਂ ਆਪਣੇ ਲੋਕ ਸਭਾ ਹਲਕੇ ਦੇ ਲੋਕਾਂ ਲਈ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਲਗਾਤਾਰ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ
ਜਿਸ ਦੇ ਸਦਕਾ ਕੇਂਦਰ ਸਰਕਾਰ ਵੱਲੋਂ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜ ਖੋਲਣ ਲਈ 35.19 ਕਰੋੜ ਰੁਪਏ ਅਤੇ ਕਪੂਰਥਲ੍ਹਾ ਵਿਖੇ ਮੈਡੀਕਲ ਕਾਲਜ ਖੋਲਣ ਲਈ 33.63 ਕਰੋੜ ਰੁਪਏ ਮਨਜ਼ੂਰ ਕਰਕੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੂੰ ਜਾਰੀ ਕਰ ਦਿੱਤੇ ਹਨ। ਜਿਸ ਦੇ ਨਾਲ ਦੋਵੇਂ ਜਿਲਿਆਂ ਵਿੱਚ ਬਣੇ ਸਿਵਲ ਹਸਤਪਾਲਾਂ ਨੂੰ ਅਪਗ੍ਰੇਡ ਕਰਕੇ ਮੈਡੀਕਲ ਕਾਲਜਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਸੋਮ ਪ੍ਰਕਾਸ਼ ਨੇ ਦੱਸਿਆ ਕਿ ਹੁਸ਼ਿਆਰਪੁਰ ਅਤੇ ਕਪੂਰਥਲ੍ਹਾ ਵਿਖੇ ਮੈਡੀਕਲ
ਕਾਲਜ ਖੁੱਲਣ ਨਾਲ ਇਹਨਾਂ ਖੇਤਰਾਂ ਵਿੱਚ ਰਹਿੰਦੇ ਮੈਡੀਕਲ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਅਤੇ ਇਹਨਾਂ ਇਲਾਕਿਆਂ ਵਿੱਚ ਰਹਿੰਦੇ ਮਰੀਜ਼ਾਂ ਵਾਸਤੇ ਸਸਤਾ ਇਲਾਜ
ਕਰਵਾਉਣ ਲਈ ਬਹੁਤ ਲਾਭਦਾਇਕ ਸਿੱਧ ਹੋਵੇਗਾ। ਸੋਮ ਪ੍ਰਕਾਸ਼ ਵੱਲੋਂ ਜਨਤਾ ਨੂੰ ਇਹ ਵਿਸ਼ੇਸ਼ ਸੋਗਾਤਾਂ ਦੇਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਰਤ ਦੇ ਸਿਹਤ
ਮੰਤਰੀ ਡਾ. ਹਰਸ਼ਵਰਧਨ ਜੀ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ। ਸੋਮ ਪ੍ਰਕਾਸ਼ ਵੱਲੋਂ ਇਹ ਵੀ ਕਿਹਾ ਗਿਆ ਕਿ ਕੇਂਦਰ ਮੋਦੀ ਸਰਕਾਰ ਸਮੇਂ ਸਮੇਂ ਤੇ ਜਨਤਾ ਦੀ ਹਰ ਤਰਾਂ ਦੀ ਜ਼ਰੂਰਤ ਦਾ
ਖਿਆਲ ਰੱਖਦੀ ਹੈ ਅਤੇ ਜਨਤਾ ਦੀ ਸੇਵਾ ਲਈ ਹਮੇਸ਼ਾ ਤੱਤਪਰ ਹੈ।
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...






















