
ਹੁਸ਼ਿਆਰਪੁਰ 22 ਜੁਲਾਈ (ਵਿਸ਼ਵ ਵਾਰਤਾ)-ਕੋਵਿਡ 19 ਵਾਇਰਸ ਦੇ ਜਿਲੇ ਦੇ 14 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਹੁਣ ਤੱਕ ਕੁੱਲ ਮਰੀਜਾਂ ਦੀ ਗਿਣਤੀ 392 ਹੋ ਗਈ ਹੈ ਅਤੇ ਗੜਸ਼ੰਕਰ ਨਾਲ ਸਬੰਧਿਤ ਪਾਜੇਟਿਵ ਮਰੀਜ ਦੀ ਮੌਤ ਹੋਣ ਨਾਲ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 11 ਹੋ ਗਈ ਹੈ । ਇਹ ਜਾਣਂਕਾਰੀ ਦਿੰਦੇ ਹੋਏ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 751 ਵਿਆਕਤੀਆਂ ਦੇ ਸੈਪਲ ਲੈਣ ਨਾਲ ਕੁੱਲ ਸੈਪਲਾੰ ਦੀ ਗਿਣਤੀ 24091 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 22257 ਸੈਪਲ ਨੈਗਟਿਵ ਜਦ ਕਿ 1426 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 43 ਸੈਪਲ ਇਨਵੈਲਡ ਹਨ । ਐਕਟਿਵ ਕੈਸਾ ਦੀ ਗਿਣਤੀ 175 ਹੈ । ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...






















