
ਹੁਸ਼ਿਆਰਪੁਰ ,25 ਜੁਲਾਈ (ਵਿਸ਼ਵ ਵਾਰਤਾ) — ਸਿੱਖ ਵਿੱਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਖਾਲਸਾ ਕਾਲਜ ਮਾਹਿਲਪੁਰ ਕੈਂਪਸ ਵਿੱਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਸਕੂਲ ਦੇ ਕੋਆਰਡੀਨੇਟਰ ਪ੍ਰੋ ਸੰਦੀਪ ਸੈਣੀ ਨੇ ਦੱਸਿਆ ਕਿ ਮੈਡੀਕਲ ਸਟਰੀਮ ਵਿੱਚੋਂ ਵਿਦਿਆਰਥਣ ਸਿਮਰਨਜੋਤ ਕੌਰ ਨੇ 96 ਫੀਸਦੀ ਅੰਕਾਂ ਨਾਲ ਪਹਿਲਾ, ਅਨੂ ਪ੍ਰਿਯਾ ਨੇ 93 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਨਾਨ ਮੈਡੀਕਲ ਸਟਰੀਮ ਵਿੱਚੋਂ ਸ਼ਰਨਦੀਪ ਕੌਰ ਨੇ 91 ਫੀਸਦੀ ਅੰਕਾਂ ਨਾਲ ਪਹਿਲਾ ਅਤੇ ਗੁਰਪ੍ਰੀਤ ਸਿੰਘ ਨੇ 90 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਹਾਸਿਲ ਕੀਤਾ। ਕਾਮਰਡ ਸਟਰੀਮ ਵਿੱਚੋਂ ਰੂਬਲਨੀਤ ਅਤੇ ਸਮੀਰ ਨੇ 90-90 ਫੀਸਦੀ ਅੰਕਾਂ ਨਾਲ ਸਾਂਝੇ ਤੌਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਆਰਟਸ ਸਟਰੀਮ ਵਿੱਚੋਂ ਵਿਦਿਆਰਥਣ ਅਰਚਨਾ ਨੇ 90 ਫੀਸਦੀ ਅੰਕਾਂ ਨਾਲ ਅੱਵਲ ਰਹੀ। ਇਸ ਮੌਕੇ ਕਾਲਜੀਏਟ ਸਕੂਲ ਦੇ ਸਟਾਫ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਵਾਦ ਦਿੱਤੀ।
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...






















