
ਹੁਸਿਆਰਪੁਰ 29 ਜੁਲਾਈ (ਵਿਸ਼ਵ ਵਾਰਤਾ)-ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 384 ਵਿਆਕਤੀਆਂ ਦੇ ਸੈਪਲ ਲੈਣ ਨਾਲ ਅਤੇ ਲੈਬ ਤੋ 23 ਸੈਪਲਾਂ ਦੀ ਰਿਪੋਟ ਆਉਣ ਤੇ 2 ਪਾਜੇਟਿਵ ਮਰੀਜ ਹੋਰ ਆਏ ਹਨ ਅਤੇ 1 ਮਰੀਜ ਜਗਦੀਸ਼ ਮਿੱਤਰ 63 ਵਾਸੀ ਮਹਿਲਪੁਰ ਦੀ ਰਿਪੋਟ ਪੀ. ਜੀ. ਆਈ. ਚੰਡੀਗੜ ਤੋ ਅਤੇ ਦੂਜਾ ਮਰੀਜਾ ਚਰਨ ਸਿੰਘ ਸੈਣੀ 72ਸਾਲ ਅਸਲਾਮਬਾਦ ਫੋਰਿਟਸ ਮੋਹਾਲੀ ਪਾਜੇਟਿਵ ਹੋਣ ਨਾਲ ਮਰੀਜਾ ਦੀ ਗਿਣਤੀ 528 ਹੋ ਗਈ ਹੈ । ਜਿਲੇ ਦੇ ਕੁੱਲ ਸੈਪਲਾਂ ਦੀ ਗਿਣਤੀ 27710 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 25542 ਸੈਪਲ ਨੈਗਟਿਵ, , ਜਦ ਕਿ 1623 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 55 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 149 ਹੈ ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 375 ਹੋ ਗਈ ਹੈ ।ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ , ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...





















