ਹੈਲੀਕਾਪਟਰ ਕ੍ਰੈਸ਼ ਵਿੱਚ ਜਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਦਿਹਾਂਤ

ਚੰਡੀਗੜ੍ਹ,15 ਦਸੰਬਰ(ਵਿਸ਼ਵ ਵਾਰਤਾ)-8 ਦਸੰਬਰ ਨੂੰ ਹੋਏ ਹੈਲੀਕਾਪਟਰ ਕ੍ਰੈਸ਼ ਵਿੱਚ ਇਕਲੌਤੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦੀ ਵੀ ਅੱਜ ਸਵੇਰੇ ਦਿਹਾਂਤ ਹੋ ਗਿਆ। ਦੱਸ ਦਈਏ ਕਿ ਇਸ ਹਾਦਸੇ ਵਿੱਚ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਦੇ ਨਾਲ 12 ਹੋਰ ਜਣਿਆ ਦਾ ਦਿਹਾਂਤ ਹੋ ਗਿਆ ਸੀ। ਗਰੁੱਪ ਕੈਪਟਨ ਸਿੰਘ ਦਾ ਬੈਂਗਲੁਰੂ ਦੇ ਮਿਲਟਰੀ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਸੀ।






















