ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ‘ਤੇ ਕਾਂਗਰਸੀ ਆਗੂ ਰਵਨੀਤ ਬਿੱਟੂ ਦਾ ਵੱਡਾ ਬਿਆਨ
ਹੈਲੀਕਾਪਟਰ ਰਾਂਹੀ ਹੀ ਪੰਜਾਬ ਆਉਣ ਪੀਐਮ ਨਹੀਂ ਤਾਂ ਕਿਸਾਨਾਂ ਦੇ ਵਿਰੋਧ ਦਾ ਕਰਨਾ ਪੈ ਸਕਦਾ ਹੈ ਸਾਹਮਣਾ -ਰਵਨੀਤ ਬਿੱਟੂ
ਭਾਜਪਾ ਆਗੂਆਂ ਨੇ ਬਿੱਟੂ ਦਾ ਵਿਰੋਧ ਕਰਨ ਅਤੇ ਚੋਣ ਕਮੀਸ਼ਨ ਕੋਲ ਸ਼ਿਕਾਇਤ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ,12 ਫਰਵਰੀ(ਵਿਸ਼ਵ ਵਾਰਤਾ)- ਵਿਧਾਨ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ‘PM ਮੋਦੀ ਨੂੰ ਹੈਲੀਕਾਪਟਰ ਰਾਂਹੀ ਹੀ ਪੰਜਾਬ ਆਉਣਾ ਚਾਹੀਦਾ ਹੈ, ਕਿਉਂਕਿ ਕਿਸਾਨ ਅਜੇ ਵੀ ਨਾਰਾਜ਼ ਹਨ, ਉਹ ਸੜਕਾਂ ‘ਤੇ ਆ ਕੇ ਉਹਨਾਂ ਦਾ ਵਿਰੋਧ ਕਰ ਸਕਦੇ ਹਨ। ਰਵਨੀਤ ਬਿੱਟੂ ਦੇ ਇਸ ਬਿਆਨ ਤੋਂ ਬਾਅਦ ਭਾਜਪਾ ਆਗੂਆਂ ਨੇ ਕਿਹਾ ਹੈ ਕਿ ਕਾਂਗਰਸ ਜਾਣ ਬੁੱਝ ਕੇ ਕਿਸਾਨਾਂ ਨੂੰ ਭੜਕਾਉਣ ਦਾ ਕੰਮ ਕਰ ਰਹੀ ਹੈ। ਉਹਨਾਂ ਨੇ ਰਵਨੀਤ ਬਿੱਟੂ ਦਾ ਵਿਰੋਧ ਕਰਨ ਅਤੇ ਉਹਨਾਂ ਖਿਲਾਫ ਚੋਣ ਕਮੀਸ਼ਨ ਕੋਲ ਸ਼ਿਕਾਇਤ ਕਰਨ ਦੀ ਗੱਲ ਵੀ ਕਹੀ ਹੈ।






















