ਮਹਿੰਗਾਈ ਦੀ ਮਾਰ ਜਾਰੀ-ਗੈਸ ਸਿਲੰਡਰ ਦੀ ਕੀਮਤ ਵਿੱਚ ਹੋਇਆ ਭਾਰੀ ਵਾਧਾ
ਹੋਟਲਾਂ ਅਤੇ ਰੈਸਟੋਰੈਂਟਾਂ ‘ਚ ਖਾਣਾ ਹੋਵੇਗਾ ਮਹਿੰਗਾ!
ਚੰਡੀਗੜ੍ਹ,1 ਅਪ੍ਰੈਲ(ਵਿਸ਼ਵ ਵਾਰਤਾ)- ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨਹੀ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੱਡਾ ਵਾਧਾ ਕੀਤਾ ਹੈ। ਅੱਜ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 250 ਰੁਪਏ ਦਾ ਵਾਧਾ ਹੋਇਆ ਹੈ। 19 ਕਿਲੋ ਦੇ ਸਿਲੰਡਰ ਦੀ ਕੀਮਤ ਹੁਣ 2253 ਰੁਪਏ ਹੋਵੇਗੀ। ਜਿਕਰਯੋਗ ਹੈ ਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ ਵਪਾਰਕ ਐਲਪੀਜੀ ਗੈਸ ਸਿਲੰਡਰ ਸਸਤਾ ਹੋ ਗਿਆ ਸੀ। ਦਿੱਲੀ ਵਿੱਚ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ 949.50 ਰੁਪਏ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ ਵਧਣ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ‘ਤੇ ਅਸਰ ਦੇਖਣ ਨੂੰ ਮਿਲੇਗਾ। ਇਸ ਦਾ ਅਸਰ ਆਮ ਗਾਹਕਾਂ ਦੀਆਂ ਜੇਬਾਂ ‘ਤੇ ਵੀ ਪਵੇਗਾ, ਕਿਉਂਕਿ ਲਾਗਤ ਵਧਣ ਨਾਲ ਬਾਹਰੀ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਵਧਣੀਆਂ ਤੈਅ ਹਨ।





















