‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੜ੍ਹੋ ਅਫਸਰਾਂ ਨੂੰ ਦਿੱਤੇ ਕਿਹੜੇ ਆਦੇਸ਼
ਚੰਡੀਗੜ੍ਹ 13 ਫਰਵਰੀ(ਵਿਸ਼ਵ ਵਾਰਤਾ ਬਿਉਰੋ)-ਅਗਲੇ ਮਹੀਨੇ ਆਉਣ ਵਾਲੇ ਹੋਲਾ ਮਹੱਲਾ ਦੇ ਤਿਓਹਾਰ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਭਗਵਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ ਹੈੈ। ਇਸ ਸੰਬੰਧ ਵਿੱਚ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ”ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲਾ ਮਹੱਲਾ” ਦੀਆਂ ਤਿਆਰੀਆਂ ਨੂੰ ਲੈਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ ‘ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ… ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ…”
ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਸਿੱਖਿਆ ਮੰਤਰੀ ਤੇ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਸ਼ਾਮਿਲ ਹੋਏ।
ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਹੋਲਾ ਮਹੱਲਾ" ਦੀਆਂ ਤਿਆਰੀਆਂ ਨੂੰ ਲੈਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ 'ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ…
ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ… pic.twitter.com/5OmABWClgK— Bhagwant Mann (@BhagwantMann) February 13, 2023