• Latest
  • Trending
ਹੜ ਪ੍ਰਭਾਵਿਤ ਖੇਤਰਾਂ ’ਤੇ ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ ਰੱਖੇ ਜਾਣ ਤੋਂ ਬਾਅਦ ਪ੍ਰਭਾਵਿਤ ਪਿੰਡਾਂ ਵਿੱਚ ਹਾਲਾਤ ਆਮ ਵਰਗੇ ਬਣਨ ਲੱਗੇ

ਹੜ ਪ੍ਰਭਾਵਿਤ ਖੇਤਰਾਂ ’ਤੇ ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ ਰੱਖੇ ਜਾਣ ਤੋਂ ਬਾਅਦ ਪ੍ਰਭਾਵਿਤ ਪਿੰਡਾਂ ਵਿੱਚ ਹਾਲਾਤ ਆਮ ਵਰਗੇ ਬਣਨ ਲੱਗੇ

7 years ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

2 minutes ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

16 minutes ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

38 minutes ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

42 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

60 minutes ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

1 hour ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

1 hour ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

2 hours ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

2 hours ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

3 hours ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

3 hours ago
Hindi News
English News
Friday, July 3, 2026
No Result
View All Result
40 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੜ ਪ੍ਰਭਾਵਿਤ ਖੇਤਰਾਂ ’ਤੇ ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ ਰੱਖੇ ਜਾਣ ਤੋਂ ਬਾਅਦ ਪ੍ਰਭਾਵਿਤ ਪਿੰਡਾਂ ਵਿੱਚ ਹਾਲਾਤ ਆਮ ਵਰਗੇ ਬਣਨ ਲੱਗੇ

September 1, 2019
in ਚੰਡੀਗੜ੍ਹ
ਹੜ ਪ੍ਰਭਾਵਿਤ ਖੇਤਰਾਂ ’ਤੇ ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ ਰੱਖੇ ਜਾਣ ਤੋਂ ਬਾਅਦ ਪ੍ਰਭਾਵਿਤ ਪਿੰਡਾਂ ਵਿੱਚ ਹਾਲਾਤ ਆਮ ਵਰਗੇ ਬਣਨ ਲੱਗੇ

ਹੜ ਪ੍ਰਭਾਵਿਤ ਖੇਤਰਾਂ ’ਤੇ ਮੁੱਖ ਮੰਤਰੀ ਵੱਲੋਂ 24 ਘੰਟੇ ਨਜ਼ਰ ਰੱਖੇ ਜਾਣ ਤੋਂ ਬਾਅਦ ਪ੍ਰਭਾਵਿਤ ਪਿੰਡਾਂ ਵਿੱਚ ਹਾਲਾਤ ਆਮ ਵਰਗੇ ਬਣਨ ਲੱਗੇ
ਵੱਖ-ਵੱਖ ਵਿਭਾਗਾਂ ਦੇ ਕਰੀਬ 25 ਹਜ਼ਾਰ ਕਾਮੇ ਜ਼ਮੀਨੀ ਪੱਧਰ ’ਤੇ ਕਰ ਰਹੇ ਹਨ ਰਾਹਤ ਮੁੜ ਵਸੇਬਾ ਤੇ ਮੁਰੰਮਤ ਦਾ ਕੰਮ
ਬਿਜਲੀ ਸਪਲਾਈ ਪੂਰੀ ਤਰਾਂ ਬਹਾਲ, ਨਦੀਆਂ ਦੇ ਕਿਨਾਰਿਆਂ ’ਤੇ ਪਾੜਾਂ ਨੂੰ ਪੂਰ ਕੇ ਰਿਪੇਅਰ ਦਾ ਕੰਮ ਮੁਕੰਮਲ
ਪ੍ਰਭਾਵਿਤ ਖੇਤਰਾਂ ਵਿੱਚ ਫੌਗਿੰਗ, ਟੀਕਾਕਰਨ ਅਤੇ ਸੰਭਾਵੀ ਬਿਮਾਰੀਆਂ ਤੋਂ ਬਚਾਉਣ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਚੰਡੀਗੜ, 1 ਸਤੰਬਰ:
ਪੰਜਾਬ ਵਿੱਚ ਮੀਹਾਂ ਮਗਰੋਂ ਹੜਾਂ ਵਰਗੀ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਖੇਤਰਾਂ ਵਿੱਚ ਰਾਹਤ, ਮੁੜ ਵਸੇਬਾ ਅਤੇ ਬੁਨਿਆਦੀ ਢਾਂਚੇ ਨੂੰ ਮੁੜ ਲੀਹਾਂ ’ਤੇ ਖੜਾ ਕਰਨ ਦਾ ਕੰਮ ਤਕਰੀਬਨ ਮੁਕੰਮਲ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜਾਂ ਦੇ ਹਾਲਾਤ ਪੈਦਾ ਹੋਣ ਤੋਂ ਬਾਅਦ ਸਮੂਹ ਵਿਭਾਗਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਅਤੇ ਫੌਰੀ ਤੌਰ ’ਤੇ ਰਾਹਤ ਦੇ ਕੰਮ ਸ਼ੁਰੂ ਕਰ ਦਿੱਤੇ ਗਏ। ਮੁੱਖ ਮੰਤਰੀ ਵੱਲੋਂ 24 ਘੰਟੇ ਰਾਹਤ ਕਾਰਜਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਭਾਗਾਂ ਲਈ ਹੜ ਪ੍ਰਭਾਵਿਤ ਖੇਤਰਾਂ ਵਿੱਚ ਮੁੜ ਵਸੇਬਾ ਤੇ ਰਾਹਤ ਦੇ ਕੰਮ ਨੇਪਰੇ ਚਾੜਨ ਲਈ ਸਮਾਂ-ਸੀਮਾ ਮਿੱਥੀ ਸੀ ਅਤੇ ਮੁੱਖ ਮੰਤਰੀ ਨਿੱਜੀ ਪੱਧਰ ’ਤੇ ਇਨਾਂ ਸਮੂਹ ਰਾਹਤ ਕਾਰਜਾਂ ’ਤੇ ਨਜ਼ਰ ਰੱਖ ਰਹੇ ਹਨ। ਉਨਾਂ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਮੁਕੰਮਲ ਬਹਾਲ ਕਰ ਦਿੱਤੀ ਗਈ ਹੈ ਜਦਕਿ ਟੁੱਟ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਜ਼ਮੀਨੀ ਪੱਧਰ ’ਤੇ ਜਾ ਕੇ ਹੜਾਂ ਕਾਰਨ ਹੋਏ ਕੁੱਲ ਨੁਕਸਾਨ ਦਾ ਜਾਇਜ਼ਾ ਲਾਇਆ ਜਾ ਰਿਹਾ ਹੈ ਅਤੇ ਨਾਲ ਹੀ ਵਸਨੀਕਾਂ ਨੂੰ ਸੰਭਾਵੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਟੀਕਾਕਰਨ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ 25 ਹਜ਼ਾਰ ਦੇ ਕਰੀਬ ਕਾਮੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ ਰਹੇ ਹਨ। ਨਦੀਆਂ ਵਿੱਚ ਵੱਖ-ਵੱਖ ਥਾਵਾਂ ’ਤੇ ਪਏ ਪਾੜਾਂ ਨੂੰ ਮੁਕੰਮਲ ਤੌਰ ’ਤੇ ਪੂਰ ਦਿੱਤਾ ਗਿਆ ਹੈ। ਹਜ਼ਾਰਾਂ ਦੇ ਕਰੀਬ ਕਾਮੇ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀ ਦੇ ਕੀਟਾਣੂਆਂ ਨੂੰ ਮਾਰਨ ਲਈ ਫੌਗਿੰਗ ਕਰ ਰਹੇ ਹਨ। ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ ਹਨ ਅਤੇ ਪਾਣੀ ਵਿੱਚ ਕਲੋਰੀਨ ਮਿਲਾ ਕੇ ਕੀਟਾਣੂ ਮੁਕਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮਲੇਰੀਆ ਤੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੈਸਟ ਕੀਤੇ ਜਾ ਰਹੇ ਹਨ ਅਤੇ ਸੈਨੀਟਰੀ ਨੈਪਕਿਨ ਤੇ ਮੱਛਰਦਾਨੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਹੜਾਂ ਕਾਰਨ ਜਾਨ-ਮਾਲ ਦੇ ਹੋਏ ਕੁੱਲ ਨੁਕਸਾਨ ਦਾ ਜਾਇਜ਼ਾ ਲਾ ਲਿਆ ਗਿਆ ਹੈ। ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬੀਜ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਹੜਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਛੇਤੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਸਾਫ ਤੇ ਪੀਣਯੋਗ ਪਾਣੀ ਦੀ ਸਪਲਾਈ ਸੁਚਾਰੂ ਹੋਣ ਤੱਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਫ ਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਿੰਡਾਂ ਵਿੱਚ ਟੈਂਕਰਾਂ ਰਾਹੀਂ ਪਾਣੀ ਦਿੱਤਾ ਜਾ ਰਿਹਾ ਹੈ। ਕਿਸੇ ਮਹਾਂਮਾਰੀ ਨੂੰ ਰੋਕਣ ਲਈ ਵਾਟਰ ਟੈਸਟਿੰਗ  ਟੀਮਾਂ ਪਿੰਡਾਂ ਵਿੱਚ ਜਾ ਰਹੀਆਂ ਹਨ।
ਪਾਣੀ ਤੋਂ ਇਲਵਾ ਲੋਕਾਂ ਨੂੰ ਰਾਹਤ ਦੇਣ ਲਈ ਸੁੱਕਾ ਰਾਸ਼ਨ, ਚੀਨੀ, ਚਾਵਲ, ਆਟਾ, ਘੀ ਤੇ ਮਿਲਕ ਪਾਊਡਰ ਵੀ ਪਹੁੰਚਾਇਆ ਜਾ ਰਿਹਾ ਹੈ। ਲੋਕਾਂ ਨੂੰ ਭੋਜਨ ਦੇ ਪੈਕਟ ਤੇ ਪਰਾਂਠੇ ਵੰਡਣ ਲਈ ਭਾਰਤੀ ਫੌਜ ਦੇ 7 ਹੈਲੀਕਾਪਟਰ ਤੇ ਭਾਰਤੀ ਹਵਾਈ ਸੈਨਾ ਦੇ 2 ਐਮ-17 ਚੌਪਰਾਂ ਨੂੰ ਇਸ ਕੰਮ ਵਿੱਚ ਲਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪਾਵਰਕਾਮ ਦੇ ਬਹਾਦਰ ਕਰਮਚਾਰੀਆਂ ਨੇ ਹਰ ਕਿਸਮ ਦੇ ਜ਼ੋਖਮ ਦਾ ਸਾਹਮਣਾ ਕਰਦਿਆਂ ਕਿਸ਼ਤੀਆਂ ਦੀ ਵਰਤੋਂ ਕਰਕੇ ਅਤੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਟਰਾਂਸਫਾਰਮਰਜ਼ ਵਾਲੇ ਖੰਭਿਆਂ ਨੂੰ ਸਿੱਧਾ ਕੀਤਾ ਅਤੇ  ਜਲੰਧਰ ਦੇ 21 ਹੜ ਪ੍ਰਭਾਵਿਤ ਪਿੰਡਾਂ ਅਤੇ ਹੜਾਂ ਦੀ ਲਪੇਟ ’ਚ ਆਏ ਸੁਲਤਾਨਪੁਰ ਲੋਧੀ ਦੇ 87 ਪਿੰਡਾਂ ਵਿੱਚ ਬਿਜਲੀ ਮੁੜ ਤੋਂ ਬਹਾਲ ਕਰਵਾਈ। ਮਹਿਰਾਜਵਾਲਾ ਦਾ 66 ਕੇਵੀ ਬਿਜਲੀ ਸਬ-ਸਟੇਸ਼ਨ ਜੋ ਪਾਣੀ ਵਿੱਚ ਡੁੱਬ ਗਿਆ ਸੀ, ਵੀ ਬਹੁਤ ਘੱਟ ਸਮੇਂ ਵਿੱਚ ਕਾਰਜਸ਼ੀਲ ਕਰ ਦਿੱਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ’ਤੇ ਭਾਰੀ ਖੋਰਾ, ਸੜਕਾਂ , ਕੰਢਿਆਂ, ਪੁਲਾਂ ਤੇ ਪੁਲੀਆਂ ਦੇ ਟੁੱਟਣ ਦੀਆਂ ਖ਼ਬਰਾਂ ਹਨ, ਉਥੇ ਮੁਰੰਮਤ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਜਲੰਧਰ, ਫਿਰੋਜ਼ਪੁਰ ਤੇ ਲੁਧਿਆਣਾ ਵਿੱਚ ਪਏ ਲਗਭਗ ਸਾਰੇ ਪਾੜਾਂ ਨੂੰ ਪੂਰਿਆ ਜਾ ਚੁੱਕਾ ਹੈ। ਸਤਲੁਜ ਵਿੱਚ ਪਏ 18 ਵੱਖ ਵੱਖ ਪਾੜਾਂ ਨੂੰ ਭਰਨ  ਅਤੇ ਰਾਹਤ ਕਾਰਜਾਂ ਲਈ ਨੈਸ਼ਨਲ ਡਿਜ਼ਾਸਟਰ ਰਿਲੀਫ ਫੋਰਸ (ਐਨ.ਡੀ.ਆਰ.ਐਫ) ਦੀ 6 ਟੀਮਾਂ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ(ਐਸ.ਡੀ.ਆਰ.ਐਫ) ਭਾਰਤੀ ਫੌਜ ਦੀਆਂ 6 ਟੁਕੜੀਆਂ ਲਗਾਈਆਂ ਗਈਆਂ ਹਨ। ਇਸ ਅਪ੍ਰੇਸ਼ਨ ਵਿੱਚ ਸਥਾਨਕ ਲੋਕਾਂ ਦੀ ਭੂਮਿਕਾ ਸ਼ਲਾਘਾਯੋਗ ਰਹੀ।
ਹੜ ਦੀ ਲਪੇਟ ਵਿੱਚ ਆਏ ਪਿੰਡਾਂ ’ਚੋ ਪਾਣੀ ਕੱਢਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਜਦਕਿ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿੱਚ 20 ਪਿੰਡਾਂ ਜਿਨਾਂ ਦਾ ਸੜਕੀ ਸੰਪਰਕ ਪੂਰੀ ਤਰਾਂ ਟੁੱਟ ਗਿਆ ਸੀ, ਵਿੱਚੋਂ 14 ਪਿੰਡਾਂ ਵਿੱਚ ਸੰਪਰਕ ਬਹਾਲ ਕਰ ਦਿੱਤਾ ਗਿਆ ਹੈ। ਛੇ ਪਿੰਡ ਮੰਡ ਇੰਦਰਪੁਰ, ਮੰਡ ਅੰਦਰੀਸਾ, ਸ਼ਾਹਵਾਲਾ, ਅੰਦਰੀਸਾ, ਕੁਤਬਵਾਲ, ਸ਼ਾਹਵਾਲਾ ਨੱਕੀ ਅਤੇ ਰਾਮਗੜ ਡਲੇਲੀ ਦਾ ਸੰਪਰਕ ਅਜੇ ਵੀ ਟੁੱਟਿਆ ਹੋਇਆ ਹੈ ਕਿਉਂ ਕਿ ਪੰਜਾਬ ਮੰਡੀ ਬੋਰਡ ਦੀ ਪਿੰਡ ਦੇਰਾਵਾਲ (ਜਲੰਧਰ)-ਮੰਡ ਇੰਦਰਪੁਰ-ਪਿੰਡ ਮਾਨੂ (ਫਿਰੋਜ਼ਪੁਰ) ਸੜਕ ’ਤੇ ਤਿੰਨ ਥਾਵਾਂ (ਇਕ 900 ਫੁੱਟ ਲੰਬਾ ਅਤੇ ਦੋ 200 ਫੁੱਟ ਲੰਮੇ) ’ਤੇ ਪਾੜ ਪਏ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੰਡੀ ਬੋਰਡ ਨੂੰ ਸੰਪਰਕ ਸੜਕ ਨੂੰ ਮੁੜ ਬਹਾਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਲੋਕ ਨਿਰਮਾਣ ਵਿਭਾਗ ਵੱਲੋਂ ਪੁਲਾਂ, ਸੜਕਾਂ ਅਤੇ ਸਰਕਾਰੀ ਜਾਇਦਾਦਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸਥਾਰਤ ਜਾਇਜ਼ਾ ਲਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਪੀੜਤ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮੈਡੀਕਲ ਸਹਾਇਤਾਂ ਦੇ ਕਾਰਜਾਂ ’ਤੇ ਨਿਗਾ ਰੱਖੀ ਹੋਈ ਹੈ। ਇਨਾਂ ਪੀੜਤਾਂ ਨੂੰ ਰਾਹਤ ਕੈਂਪਾਂ, ਮੈਡੀਕਲ ਕੈਂਪਾਂ ਅਤੇ ਇੱਥੋਂ ਤੱਕ ਕਿ ਘਰ-ਘਰ ਜਾ ਕੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੋਬਾਇਲ ਮੈਡੀਕਲ ਯੂਨਿਟ ਪਿੰਡ-ਪਿੰਡ ਜਾ ਕੇ ਸਿਹਤ ਸੇਵਾਵਾਂ ਦੇ ਰਹੇ ਹਨ। ਓ.ਪੀ.ਡੀ. ਵਿੱਚ 21,208 ਵਿਅਕਤੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਹੜ ਪ੍ਰਭਾਵਿਤ ਪਿੰਡਾਂ ਵਿੱਚ ਐਂਟੀ ਲਾਰਵਾ ਟੀਮਾਂ ਕੰਮ ਕਰ ਰਹੀਆਂ ਹਨ। ਲੋਕਾਂ ਨੂੰ ਮਲੇਰੀਆ, ਡੇਂਗੂ, ਡਾਇਰੀਆ ਟਾਈਫਾਈਡ ਅਤੇ ਚਮੜੀ ਰੋਗਾਂ ਬਾਰੇ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਟੀਮਾਂ ਪਿੰਡ-ਪਿੰਡ ਜਾ ਰਹੀਆਂ ਹਨ ਕਿਉਂਕਿ ਇਨਾਂ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ।
ਪ੍ਰਭਾਵਿਤ ਪਸ਼ੂਆਂ ਦੇ ਇਲਾਜ ਅਤੇ ਟੀਕਾਕਰਨ ਲਈ ਵੀ ਵੱਡੀ ਗਿਣਤੀ ਵਿੱਚ ਵੈਟਰਨਰੀ ਟੀਮਾਂ ਡਿੳੂਟੀ ਨਿਭਾਅ ਰਹੀਆਂ ਹਨ ਅਤੇ ਇਸ ਤੋਂ ਇਲਾਵਾ ਪਸ਼ੂਆਂ ਲਈ ਫੀਡ ਤੇ ਚਾਰੇ ਦਾ ਵੀ ਬੰਦੋਬਸਤ ਕੀਤਾ ਜਾ ਰਿਹਾ ਹੈ।
ਪਿੰਡਾਂ ਵਿੱਚ ਸਾਫ-ਸਫਾਈ ਦਾ ਕੰਮ ਵੀ ਵੱਡੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ। ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਛਿੜਕਾਅ ਕਰਨ ਵਾਲੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਦਕਿ ਸੈਨਟਰੀ ਵਰਕਰਾਂ ਅਤੇ ਮਨਰੇਗਾ ਕਾਮਿਆਂ ਨੂੰ ਪਿੰਡਾਂ ਦੀ ਸਫਾਈ ਦੀ ਕਾਰਜ ਸੌਂਪਿਆ ਗਿਆ ਹੈ। ਸੇਮ ਨਾਲਿਆਂ ਵਿੱਚ ਸਪਰੇਅ ਕੀਤੀ ਜਾ ਰਹੀ ਹੈ ਤਾਂ ਕਿ ਬਦਬੂ ਅਤੇ ਸਬੰਧਤ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

by Jaspreet Kaur
July 3, 2026
0

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ - ਚੰਨੀ ਦੇ ਘਰ ਜੁਟੇ...

Most Popular

ਪ੍ਰਧਾਨ ਮੰਤਰੀ ਮੋਦੀ ਨੇ G7 ਵਰਕਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ

ਪ੍ਰਧਾਨ ਮੰਤਰੀ ਮੋਦੀ ਨੇ G7 ਵਰਕਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ

by Navjot
2 weeks ago
0

ਪ੍ਰਧਾਨ ਮੰਤਰੀ ਮੋਦੀ ਨੇ G7 ਵਰਕਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ  ਏਵੀਅਨ (ਫਰਾਂਸ), 17 ਜੂਨ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 