BREAKING NEWS: ਲੋਕ ਸਭਾ ਦੀ ਕਾਰਵਾਈ ਸ਼ੁਰੂ ; ਬਜਟ ਖਿਲਾਫ ਵਿਰੋਧੀ ਧਿਰ ਨੇ ਕੀਤਾ ਹੰਗਾਮਾ
ਨਵੀਂ ਦਿੱਲੀ 24ਜੁਲਾਈ (ਵਿਸ਼ਵ ਵਾਰਤਾ): ਲੋਕ ਸਭਾ ‘ਚ ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਬਜਟ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਨਾਅਰੇਬਾਜ਼ੀ ਦੌਰਾਨ ਕਾਰਵਾਈ ਜਾਰੀ ਹੈ। ਵਿਰੋਧੀ ਗਠਜੋੜ ਨੇ ਬਜਟ ‘ਚ ਸੂਬਿਆਂ ਨਾਲ ‘ਭੇਦਭਾਵ’ ਦਾ ਦੋਸ਼ ਲਾਇਆ ਹੈ। ਤੁਹਾਨੂੰ ਦੱਸ ਦੇਈਏ ਕਿ 23 ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਮੋਦੀ ਸਰਕਾਰ ਦੇ 3.0 ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ ਸੀ। ਇਸ ਬਜਟ ਨੂੰ ਲੈ ਵਿਰੋਧੀ ਧਿਰ ਦੇ ਆਗੂਆਂ ਦੀ ਤਿੱਖੀ ਪ੍ਰਤੀਕਿਰਿਆ ਸੀ। ਇਲਜ਼ਾਮ ਨੇ ਕਿ ਇਸ ਬਜਟ ‘ਚ ਸੂਬਿਆਂ ਨੂੰ ਅਣਗੌਲਿਆ ਕਰਕੇ ਆਪਣੇ ਭਾਈਵਾਲਾਂ ਨੂੰ ਕੇਂਦਰ ਨੇ ਖੁਸ਼ ਕੀਤਾ ਹੈ। ਇਸੇ ਨੂੰ ਲੈ ਕੇ ਬੀਤੇ ਕਲ ਹੋਈ ਵਿਰੋਧੀ ਧਿਰ ਦੀ ਮੀਟਿੰਗ ‘ਚ ਬਜਟ ਦੇ ਵਿਰੋਧ ‘ਚ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਸੀ।