• Latest
  • Trending
ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਅਮਿੱਟ ਯਾਦਾਂ ਬਿਖੇਰਦਾ ਹੋਇਆ ਸੰਪੰਨ

ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਅਮਿੱਟ ਯਾਦਾਂ ਬਿਖੇਰਦਾ ਹੋਇਆ ਸੰਪੰਨ

5 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

31 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

35 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

39 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

43 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

4 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

5 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਅਮਿੱਟ ਯਾਦਾਂ ਬਿਖੇਰਦਾ ਹੋਇਆ ਸੰਪੰਨ

March 13, 2022
in ਸਾਹਿਤਕ, ਖਬਰਾਂ, ਪੰਜਾਬ
ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਅਮਿੱਟ ਯਾਦਾਂ ਬਿਖੇਰਦਾ ਹੋਇਆ ਸੰਪੰਨ

ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਅਮਿੱਟ ਯਾਦਾਂ ਬਿਖੇਰਦਾ ਹੋਇਆ ਸੰਪੰਨ

ਮੇਲੇ ਦੌਰਾਨ 9 ਦਿਨਾਂ ’ਚ ਵਿਕੀਆਂ ਲਗਪਗ ਸਵਾ ਕਰੋੜ ਦੀਆਂ ਪੁਸਤਕਾਂ

ਸਿਖਰਲਾ ਦਿਨ ਰਿਹਾ ਸਾਹਿਤਕ ਗਾਇਕੀ ਦੇ ਨਾਮ, ਅਗਲੇ ਸਾਲ ਫਿਰ ਮਿਲਣ ਦਾ ਕੀਤਾ ਵਾਅਦਾ

ਅੰਮ੍ਰਿਤਸਰ, 13 ਮਾਰਚ (ਵਿਸ਼ਵ ਵਾਰਤਾ)-ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁੱਕ ਟਰੱਸਟ, ਇੰਡੀਆ ਦੇ ਸਹਿਯੋਗ ਨਾਲ ਚੱਲ ਰਿਹਾ 9 ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ 2022 ਅੱਜ ਅਮਿੱਟ ਯਾਦਾਂ ਬਿਖੇਰਦਾ ਹੋਇਆ ਸੰਪੰਨ ਹੋ ਗਿਆ। 9 ਦਿਨਾਂ ’ਚ ਅੰਦਾਜ਼ਨ ਕਰੀਬ ਸਵਾ ਕਰੋੜ ਦੀਆਂ ਕਿਤਾਬਾਂ ਦੀ ਵਿਕਰੀ ਹੋਈ। ਵੱਖ-ਵੱਖ ਪੁਸਤਕ ਵਿਕ੍ਰੇਤਾਵਾਂ ਅਨੁਸਾਰ ਇਸ ਵਾਰ ਦੇ ਪੁਸਤਕ ਮੇਲੇ ਵਿਚ ਸ਼ਾਇਰੀ ਦੀਆਂ ਕਿਤਾਬਾਂ ਦੀ ਭਾਰੀ ਮੰਗ ਰਹੀ। ਇਸ ਦੇ ਨਾਲ ਹੀ ਗਿਆਨ ਮੂਲਕ ਵਾਰਤਕ ਤੇ ਸਾਹਿਬ ਵੀ ਪੂਰੇ ਉਤਸ਼ਾਹ ਨਾਲ ਖ਼ਰੀਦਿਆ ਗਿਆ।ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਸਿਖਰਲਾ ਦਿਨ ਸਾਹਿਤਕ ਗਾਇਕੀ ਅਤੇ ਸਭਿਆਚਾਰਕ ਪ੍ਰੋਗਰਾਮਾਂ ਦੇ ਨਾਮ ਰਿਹਾ।

ਖ਼ਾਲਸਾ ਕਾਲਜ ਵਿਖੇ 9 ਰੋਜ਼ਾ ਪੁਸਤਕ ਦੌਰਾਨ ਗਾਇਕੀ ਪੇਸ਼ ਕਰਦੇ ਹੋਏ ਹਰਿੰਦਰ ਸੋਹਲ ਅਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਹਰਿੰਦਰ ਸੋਹਲ ਨੂੰ ਸਨਮਾਨਿਤ ਕਰਦੇ ਹੋਏ ਨਾਲ ਕੇਵਲ ਧਾਲੀਵਾਲ, ਡਾ. ਆਤਮ ਰੰਧਾਵਾ। 

ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਅਮਿੱਟ ਯਾਦਾਂ ਬਿਖੇਰਦਾ ਹੋਇਆ ਸੰਪੰਨ

 ਅੱਜ ਦੇ ਦਿਨ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਖ਼ਾਲਸਾ ਕਾਲਜ ਅੰਮ੍ਰਿਤਸਰ ਆਪਣੀ ਸਿਰਜਣਾ ਦੇ ਮੁਢਲੇ ਸਾਲਾਂ ਤੋਂ ਹੀ ਸਮੁੱਚੇ ਪੰਜਾਬੀਆਂ ਦੀ ਅਗਵਾਈ ਕਰਦਾ ਆਇਆ ਹੈ। ਅੱਜ ਪੰਜਾਬੀ ਬੰਦਾ ਕਿਰਤ ਅਤੇ ਸ਼ਬਦ ਨਾਲੋਂ ਟੁੱਟ ਰਿਹਾ ਹੈ ਅਤੇ ਇਸ ਪੁਸਤਕ ਮੇਲੇ ਨੇ ਪੰਜਾਬੀਆਂ ਨੂੰ ਸ਼ਬਦ ਅਤੇ ਕਿਰਤ ਨਾਲ ਜੋੜਨ ਦਾ ਸੰਦੇਸ਼ ਦੇ ਗਿਆ ਹੈ। ਸਾਡੇ ਵਿਦਵਾਨ ਅਤੇ ਸਾਹਿਤਕਾਰ ਇਹਨਾਂ ਨੌਂ ਦਿਨਾਂ ਵਿਚ ਸਿਰਜੋੜ ਕੇ ਪੰਜਾਬ ਦੇ ਚੰਗੇ ਭਵਿੱਖ ਲਈ ਵਿਚਾਰ ਚਰਚਾ ਕਰਦੇ ਰਹੇ ਹਨ। ਵਿਦਿਆਰਥੀਆਂ ਨੇ ਇਸ ਮੇਲੇ ਵਿਚ ਜਿੱਥੇ ਭਾਰੀ ਮਾਤਰਾ ਵਿਚ ਪੁਸਤਕਾਂ ਖਰੀਦੀਆਂ ਹਨ ਉਥੇ ਪੰਜਾਬ ਦੇ ਚੋਟੀ ਦੇ ਸਾਹਿਤਕਾਰਾਂ ਅਤੇ ਵਿਦਵਾਨਾਂ ਨੂੰ ਸੁਣਿਆ ਵੀ ਹੈ।

ਆਖ਼ਰੀ ਦਿਨ ਦੀ ਸ਼ੁਰੂਆਤ ਹਰਿੰਦਰ ਸੋਹਲ ਦੀ ਗਾਇਕੀ ਨਾਲ ਹੋਈ ਉਨ੍ਹਾਂ ਵੱਖ-ਵੱਖ ਚਰਚਿਤ ਪੰਜਾਬੀ ਲੇਖਕਾਂ ਦੀਆਂ ਚਰਚਿਤ ਰਚਨਾਵਾਂ ਨੂੰ ਸੁਰ, ਸੰਗੀਤ ਤੇ ਤਾਲ ਨਾਲ ਪੇਸ਼ ਕਰਕੇ ਸਾਹਿਤਕ ਗਾਇਕੀ ਦਾ ਮੰਤਰ ਮੁਗਧ ਕਰਨ ਵਾਲਾ ਮਾਹੌਲ ਸਿਰਜਿਆ। ਉਨ੍ਹਾਂ ਦੇ ਨਾਲ-ਨਾਲ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸੰਗੀਤ ਅਧਿਆਪਕ ਪ੍ਰੋ. ਜਤਿੰਦਰ ਸਿੰਘ ਦੀ ਅਗਵਾਈ ਵਿਚ ਅੰਮ੍ਰਿਤਾ ਪ੍ਰੀਤਮ, ਪ੍ਰੋ. ਮੋਹਨ ਸਿੰਘ, ਹਰਿਭਜਨ ਸਿੰਘ, ਸ਼ਿਵ ਕੁਮਾਰ ਤੇ ਸੁਰਜੀਤ ਪਾਤਰ ਦੀ ਸ਼ਾਇਰੀ ਦਾ ਗਾਇਨ ਕਰਕੇ ਕਾਲਜ ਦੀ ਫਿਜ਼ਾ ਵਿਚ ਸਾਹਿਤਕ ਰੰਗ ਭਰ ਦਿੱਤਾ। ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਅੱਗ ਪਾਣੀਆਂ ’ਚ ਹਾਣੀਆਂ ਮੈਂ ਲਾਈ ਰਾਤ ਨੂੰ, ਇਕ ਮੇਰੀ ਅੱਖ ਕਾਸ਼ਨੀ ਗੀਤ ਗਾਏ। ਵਿਦਿਆਰਥੀਆਂ ਕਿਰਤ ਤੇ ਸੁਸ਼ੀਲ ਨੇ ਝੌਕ, ਵਾਰ, ਜੱਗਾ ਰਿਵਾਇਤੀ ਰੰਗ ਵਿਚ ਪੇਸ਼ ਕੀਤੇ। ਵਿਦਿਆਰਥੀ ਅਮਨਜੋਤ ਸਿੰਘ ਨੇ ਬੋਲ ਮਿੱਟੀ ਦੇ ਬਾਵਿਆ ਗੀਤ ਨਾਲ ਖ਼ੂਬ ਵਾਹ-ਵਾਹੀ ਖੱਟੀ। ਪ੍ਰਭਜੋਤ ਸਿੰਘ ਨੇ ਘੜਾ ਗੀਤ ਗਾ ਕੇ ਪੰਜਾਬੀ ਲੋਕ ਗਾਇਕੀ ਦਾ ਅੰਦਾਜ਼ ਦਿਖਾਇਆ। ਬਾਅਦ ਵਿਚ ਪੰਜਾਬੀ ਗਾਇਕੀ ਦੇ ਵਿਰਾਸਤੀ ਰੰਗ ਪੇਸ਼ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਨੇ ਢਾਡੀ, ਕਵੀਸ਼ਰੀ ਤੇ ਹੋਰ ਵੰਨਗੀਆਂ ਦੇ ਰੰਗ ਪੇਸ਼ ਕੀਤੇ ਤਾਂ ਸਰੋਤਿਆਂ ਨੇ ਭਰਪੂਰ ਸਵਾਗਤ ਕੀਤਾ ਅਤੇ ਤਾੜੀਆਂ ਮਾਰ ਕੇ ਕਲਾਕਾਰਾਂ ਦਾ ਹੌਸਲਾ ਵਧਾਇਆ। ਫਿਰ ਨਾਮਵਰ ਗਾਇਕਾਂ ਅਜੈ ਔਲਖ ਤੇ ਜਰਨੈਲ ਰੱਤੋਕੇ ਨੇ ਆਪਣੇ ਚਰਚਿਤ ਗੀਤਾਂ ਨਾਲ ਹਾਜ਼ਰੀ ਲੁਆਈ ਤਾਂ ਵਿਦਿਆਰਥੀਆਂ ਦੀਆਂ ਤਾੜੀਆਂ ਨਾਲ ਸਮੁੱਚਾ ਪੰਡਾਲ ਗੂੰਜ ਉੱਠਿਆ। ਬਾਲੀਵੁੱਡ ਦੇ ਪ੍ਰੱਸਿਧ ਗਾਇਕ ਆਰਿਸ਼ ਨੇ ਆਪਣੇ ਗੀਤਾਂ ਦੀ ਛਹਿਬਰ ਲਾ ਕੇ ਮੇਲਾ ਲੁੱਟ ਲਿਆ।ਵਿਦਾਇਗੀ ਸਮਾਰੋਹ ਵਿਚ ਜਿਥੇ ਪੰਜਾਬੀ ਪੁਸਤਕਾਂ ਦੇ ਸਟਾਲ ਲਗਾਉਣ ਵਾਲੇ ਪਬਲੀਸ਼ਰਾਂ ਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਉਥੇ ਇਸ ਮੇਲੇ ਨੂੰ ਸਫਲ ਬਣਾਉਣ ਵਿਚ ਹਿੱਸਾ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਅਤੇ ਵਿਦਿਆਰਥੀਆਂ ਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਪਨ ਸਮਾਰੋਹ ਦੌਰਾਨ ਧੰਨਵਾਦ ਕਰਦਿਆਂ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਆਤਮ ਰੰਧਾਵਾ ਨੇ ਕਿਹਾ ਕਿ ਨੈਸ਼ਨਲ ਬੁੱਕ ਟਰੱਸਟ, ਪੰਜਾਬ ਕਲਾ ਪਰੀਸ਼ਦ, ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨੇ ਇਸ ਉਤਸਵ ਨੂੰ ਬਹੁਤ ਵਿਸ਼ਾਲ ਬਣਾ ਦਿੱਤਾ। ਇਨ੍ਹਾਂ ਸਭ ਦਾ ਜਿੰਨ੍ਹਾਂ ਧੰਨਵਾਦ ਕੀਤਾ ਜਾਵੇ ਓਨਾ ਥੋੜ੍ਹਾ ਹੈ। ਉਤਸਵ ਦੇ ਆਯੋਜਨ ਲਈ ਮਿਲੇ ਅਥਾਹ ਸਹਿਯੋਗ ਤੇ ਮਾਰਗ-ਦਰਸ਼ਨ ਲਈ ਉਨ੍ਹਾਂ ਖ਼ਾਲਸਾ ਕਾਲਜ ਗਵਰਨਿੰਗ ਕਾਊਂਸਿਲ ਦੇ ਸਮੂਹ ਅਹੁਦੇਦਾਰਾਂ ਦਾ ਸ਼ੁਕਰਾਨਾ ਅਦਾ ਕੀਤਾ। ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਤੋਂ ਮਿਲੀ ਅਗਵਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਬਿਨਾਂ ਐਡੇ ਵੱਡੇ ਉਪਰਾਲੇ ਨੂੰ ਸਫ਼ਲ ਬਣਾਉਣਾ ਸੰਭਵ ਨਹੀਂ ਸੀ। ਇਸੇ ਤਰ੍ਹਾਂ ਕਾਲਜ ਦੇ ਪੰਜਾਬੀ ਵਿਭਾਗ ਦੇ ਸਟਾਫ਼ ਤੇ ਬਾਕੀ ਵਿਭਾਗਾਂ ਦੇ ਸਹਿਯੋਗ ਨਾਲ ਹੀ ਇਹ ਉਤਸਵ ਆਪਣਾ ਮੁਕਾਮ ਹਾਸਲ ਕਰ ਸਕਿਆ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
1 week ago
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 