ਖ਼ਜ਼ਾਨਾ ਮੰਤਰੀ ਦੇ ਸ਼ਹਿਰ ਚ ਸਫਾਈ ਕਰਮਚਾਰੀ ਹੜਤਾਲ ਤੇ , ਨਹੀਂ ਹੋਈ ਸ਼ਹਿਰ ਦੀ “ਸਫ਼ਾਈ”
ਨਗਰ ਨਿਗਮ ਬਠਿੰਡਾ ਦੇ ਸਫਾਈ ਕਰਮਚਾਰੀਆਂ ਨੇ ਕੀਤੀ ਹੜਤਾਲ
ਨਗਰ ਨਿਗਮ ਦੇ ਗੇਟ ਅੱਗੇ ਕੀਤਾ ਰੋਸ ਪ੍ਰਦਰਸ਼ਨ –ਪੁਰਾਣੀ ਪੈਨਸ਼ਨ ਹੋਵੇ ਬਹਾਲ, ਕੱਚੇ ਕਾਮੇ ਕਰੋ ਪੱਕੇ : ਸਫਾਈ ਕਾਮੇ
ਬਠਿੰਡਾ 14 ਮਈ ( ਕੁਲਬੀਰ ਬੀਰਾ ):-ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਨਗਰ ਨਿਗਮ ਬਠਿੰਡਾ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਅੱਜ ਮੁਕੰਮਲ ਹੜਤਾਲ ਕਰ ਦਿੱਤੀ ਗਈ ਜਿਸ ਕਰਕੇ ਸ਼ਹਿਰ ਦੀ ਸਫਾਈ ਨਾ ਹੋਈ ਅਤੇ ਵੱਖ ਵੱਖ ਥਾਵਾਂ ਤੇ ਕੂੜੇ ਦੇ ਢੇਰ ਲੱਗਦੇ ਨਜ਼ਰ ਆਏ ਹਲਾ ਤੇ ਬਣੇ ਕੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਕੱਚੇ ਕਾਮੇ ਪੱਕੇ ਕਰਨ ਨਵੀਂ ਭਰਤੀ ਕਰਨ ਅਤੇ ਸਫਾਈ ਕਰਮਚਾਰੀਆਂ ਨੂੰ ਪੂਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਂ ਤੇ ਪੰਜਾਬ ਦੇ ਵੱਖ ਵੱਖ ਹੈੱਡਕੁਆਰਟਰਾਂ ਵਿਚ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ ਜ਼ਿਲ੍ਹਾ ਬਠਿੰਡਾ ਵਿੱਚ ਵੀ ਨਗਰ ਨਿਗਮ ਬਠਿੰਡਾ ਦੇ ਗੇਟ ਦਾ ਘਿਰਾਓ ਕਰਕੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਪ੍ਰਧਾਨ ਵੀਰ ਭਾਨ ਸੁਰੇਸ਼ ਕੁਮਾਰ ਨੇ ਦੋਸ਼ ਲਾਏ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹੱਕ ਖੋਹ ਰਹੀ ਹੈ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਨਵੀਂ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਗਈ ਹੈ ਜਿਸ ਨਾਲ ਹਜ਼ਾਰਾਂ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਹੈ ਜੋ ਬਰਦਾਸ਼ਤ ਯੋਗ ਨਹੀਂ ਇਸ ਲਈ ਉਹ ਮੰਗ ਕਰਦੇ ਹਨ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਕਾਮਿਆਂ ਨੂੰ ਅੱਜ ਦੇ ਪੇ ਸਕੇਲ ਮੁਤਾਬਕ ਤਨਖਾਹਾਂ ਭੱਤੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਉਨ੍ਹਾਂ ਦੋਸ਼ ਲਾਇਆ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਵੀ ਨਿਗਮ ਅਧਿਕਾਰੀਆਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਜਿਸ ਕਰਕੇ ਉਹ ਮੰਗ ਕਰਦੇ ਹਨ ਕਿ ਉਨ੍ਹਾਂ ਦੀਆਂ ਮੰਗਾਂ ਲਾਗੂ ਕੀਤੀਆਂ ਜਾਣ ਨਹੀਂ ਤਾਂ ਆਉਂਦੇ ਸਮੇਂ ਵਿੱਚ ਇਹ ਹਡ਼ਤਾਲ ਅਣਮਿੱਥੇ ਲਈ ਕੀਤੀ ਜਾਵੇਗੀ