ਜਲੰਧਰ,15 ਜੂਨ (ਵਿਸ਼ਵ ਵਾਰਤਾ) : ਜਲੰਧਰ ਪੱਛਮੀ ਦੀ ਵਿਧਾਨ ਸਭਾ ਸੀਟ ‘ਤੇ ਜਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਿਲਸਿਲਾ ਸ਼ੁਰੂ ਗਿਆ ਹੈ। ਅਜਿਹੇ ਚ ਸੂਤਰਾ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਛਾਉਣੀ ਨੇ ਦੀਪ ਨਗਰ ਵਿਚ ਕਿਰਾਏ ‘ਤੇ ਘਰ ਲੈ ਲਿਆ ਹੈ। ਸੂਤਰਾਂ ਦੀ ਮੰਨੀਏ ਤਾ ਮਾਨ ਇਸ ਚੋਣ ਲਈ ਬਹੁਤ ਗੰਭੀਰ ਹਨ ਅਤੇ ਇਸ ਸੀਟ ਨੂੰ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੇ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਤਨੀ ਅਤੇ ਭੈਣ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੇ। ਮਾਨ ਜਲਦ ਹੀ ਜਲੰਧਰ ਦੇ ਦੀਪ ਨਗਰ ‘ਚ ਸ਼ਿਫਟ ਹੋ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ‘ਚ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।